ਲੁਧਿਆਣਾ/ਬਿਊਰੋ ਨਿਊਜ਼
ਵਜ਼ੀਫਾ ਘੁਟਾਲੇ ਨੂੰ ਲੈ ਕੇ ਪੰਜਾਬ ਵਿਚ ਸਿਆਸਤ ਗਰਮਾਈ ਹੋਈ ਹੈ। ਵਿਰੋਧੀ ਦਲ ਅਕਾਲੀ-ਬਸਪਾ ਗਠਜੋੜ ਤੇ ਆਮ ਆਦਮੀ ਪਾਰਟੀ ਇਸ ਮੁੱਦੇ ’ਤੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਘੇਰ ਰਹੇ ਹਨ। ਇਸ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਲੁਧਿਆਣਾ ਵਿਚ ਰੋਸ ਪ੍ਰਦਰਸ਼ਨ ਕਰ ਰਹੀ ਹੈ। ਇਸ ਦੌਰਾਨ ਪਾਰਟੀ ਦੇ ਵਰਕਰ ਭੁੱਖ ਹੜਤਾਲ ’ਤੇ ਬੈਠੇ ਹੋਏ ਹਨ। ਵਿਧਾਇਕ ਬੀਬੀ ਸਰਬਜੀਤ ਕੌਰ ਮਾਣੂਕੇ ਅੱਜ ਦੂਜੇ ਦਿਨ ਵੀ ਭੁੱਖ ਹੜਤਾਲ ’ਤੇ ਬੈਠੇ। ਅੱਜ ਦੇ ਧਰਨੇ ਵਿਚ ਪਾਰਟੀ ਦੇ ਪੰਜਾਬ ਤੋਂ ਉਪ-ਪ੍ਰਧਾਨ ਰਾਘਵ ਚੱਢਾ ਵੀ ਸ਼ਾਮਲ ਹੋਏ।
Check Also
ਨਸ਼ਿਆਂ ਖਿਲਾਫ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੈਦਲ ਮਾਰਚ ਅੰਮਿ੍ਰਤਸਰ ਪੁੱਜਾ
ਰਾਜਪਾਲ ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ …