ਚੰਡੀਗੜ੍ਹ/ਬਿਊਰੋ ਨਿਊਜ਼
ਮਿਲਖਾ ਸਿੰਘ ਦੀ ਸਿਹਤ ਅੱਜ ਮੁੜ ਖਰਾਬ ਹੋ ਗਈ ਅਤੇ ਚੰਡੀਗੜ੍ਹ ਦੇ ਪੀਜੀਆਈ ਵਿੱਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਦੀ ਬੇਟੀ ਮੋਨਾ ਮਿਲਖਾ ਸਿੰਘ, ਜੋ ਇਕ ਡਾਕਟਰ ਹੈ, ਆਪਣੇ ਪਿਤਾ ਦੀ ਸਿਹਤ ’ਤੇ ਨਜ਼ਰ ਰੱਖ ਰਹੀ ਹੈ। ਬੁੱਧਵਾਰ ਨੂੰ ਮਿਲਖਾ ਸਿੰਘ ਨੂੰ ਕੋਵਿਡ ਆਈਸੀਯੂ ਤੋਂ ਬਾਹਰ ਪੀਜੀਆਈ ਹਸਪਤਾਲ ਦੇ ਮੈਡੀਕਲ ਆਈਸੀਯੂ ਵਿੱਚ ਤਬਦੀਲ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ 91 ਸਾਲਾ ਮਿਲਖਾ ਸਿੰਘ ਨੂੰ ਪਿਛਲੇ ਮਹੀਨੇ ਕਰੋਨਾ ਹੋਇਆ ਸੀ ਤੇ ਉਨ੍ਹਾਂ ਦੀ ਪਤਨੀ ਨਿਰਮਲ ਮਿਲਖਾ ਸਿੰਘ ਨੇ 13 ਜੂਨ ਨੂੰ ਕੋਵਿਡ ਕਾਰਨ ਦਮ ਤੋੜ ਦਿੱਤਾ ਸੀ।
Check Also
ਪੰਜਾਬ ਯੂਨੀਵਰਸਿਟੀ ’ਚ ਸੈਨੇਟ ਚੋਣਾਂ ਦਾ ਐਲਾਨ ਜਲਦ
ਇਸੇ ਮਹੀਨੇ ਜਾਰੀ ਹੋ ਸਕਦਾ ਹੈ ਨੋਟੀਫਿਕੇਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਸੈਨੇਟ ਚੋਣਾਂ …