ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਇੱਕ ਮਾਮਲੇ ਵਿੱਚ ਤਲਬ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਅੱਜ ਕਮਿਸ਼ਨ ਵੱਲੋਂ ਤੈਅ ਸਮੇਂ ’ਤੇ ਪੇਸ਼ ਹੋਏ ਅਤੇ ਉਹਨਾਂ ਨੇ ਆਪਣੇ ਵਲੋਂ ਦਿੱਤੇ ਬਿਆਨ ਬਾਰੇ ਆਪਣਾ ਪੱਖ ਰੱਖਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੀ ਚੇਅਰਪਰਸਨ ਤੇਜਿੰਦਰ ਕੌਰ ਨੇ ਦੱਸਿਆ ਕਿ ਪੇਸ਼ੀ ਦੌਰਾਨ ਰਵਨੀਤ ਸਿੰਘ ਬਿੱਟੂ ਵੱਲੋਂ ਆਪਣਾ ਪੱਖ ਰੱਖਦਿਆਂ ਕਿਹਾ ਗਿਆ ਕਿ ਉਹਨਾਂ ਦਾ ਕਦੀ ਵੀ ਇਸ ਤਰ੍ਹਾਂ ਦਾ ਮਕਸਦ ਨਹੀਂ ਸੀ ਕਿ ਉਹ ਦਲਿਤ ਸਮਾਜ ਪ੍ਰਤੀ ਕੋਈ ਗਲਤ ਭਾਵਨਾ ਵਾਲਾ ਬਿਆਨ ਦੇਣ ਅਤੇ ਜੇਕਰ ਉਹਨਾਂ ਦੇ ਬਿਆਨ ਨਾਲ ਕਿਸੇ ਦੇ ਮਨ ਨੂੰ ਠੇਸ ਪਹੁੰਚੀ ਹੈ ਤਾਂ ਉਹ ਬਿਨਾਂ ਸ਼ਰਤ ਮੁਆਫ਼ੀ ਮੰਗਦੇ ਹਨ। ਜਿਸ ’ਤੇ ਕਮਿਸ਼ਨ ਨੇ ਉਹਨਾਂ ਨੂੰ 2 ਦਿਨਾਂ ਵਿੱਚ ਆਪਣਾ ਪੱਖ ਲਿਖਤੀ ਤੌਰ ’ਤੇ ਪੇਸ਼ ਕਰਨ ਲਈ ਹੁਕਮ ਦਿੱਤੇ ਹਨ। ਜ਼ਿਕਰਯੋਗ ਹੈ ਕਿ ਅਕਾਲੀ ਦਲ ਨੇ ਗਠਜੋੜ ਤਹਿਤ ਬਸਪਾ ਨੂੰ ਸ੍ਰੀ ਅਨੰਦਪੁਰ ਸਾਹਿਬ ਅਤੇ ਚਮਕੌਰ ਸਾਹਿਬ ਦੀਆਂ ਸੀਟਾਂ ਦਿੱਤੀਆਂ ਹਨ, ਜਿਸ ’ਤੇ ਬਿੱਟੂ ਨੇ ਪ੍ਰਤੀਕਰਮ ਦਿੱਤਾ ਸੀ। ਇਸ ਤੋਂ ਬਾਅਦ ਅਕਾਲੀ ਦਲ ਦੇ ਆਗੂਆਂ ਨੇ ਬਿੱਟੂ ਖਿਲਾਫ ਸ਼ਿਕਾਇਤ ਦਿੱਤੀ ਸੀ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …