Breaking News
Home / ਪੰਜਾਬ / ਮੈਨੂੰ ਕਿਸੇ ਉਚ ਅਹੁਦੇ ਦੀ ਲੋੜ ਨਹੀਂ : ਸਿੱਧੂ

ਮੈਨੂੰ ਕਿਸੇ ਉਚ ਅਹੁਦੇ ਦੀ ਲੋੜ ਨਹੀਂ : ਸਿੱਧੂ

ਕਾਂਗਰਸੀ ਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀ ਦਾ ਕੀਤਾ ਵਿਰੋਧ
ਚੰਡੀਗੜ੍ਹ/ਬਿਊਰੋ ਨਿਊਜ਼
ਕਾਂਗਰਸ ਦੇ ਕਾਟੋ-ਕਲੇਸ਼ ਦਰਮਿਆਨ ਨਵਜੋਤ ਸਿੰਘ ਸਿੱਧੂ ਨੇ ਪਾਰਟੀ ਦੇ ‘ਐਡਜਸਟਮੈਂਟ ਫਾਰਮੂਲੇ’ ਨੂੰ ਨਕਾਰ ਦਿੱਤਾ। ਸਿੱਧੂ ਨੇ ਕਾਂਗਰਸੀ ਵਿਧਾਇਕਾਂ ਦੇ ਪੁੱਤਰਾਂ ਨੂੰ ਦਿੱਤੀ ਗਈ ਸਰਕਾਰੀ ਨੌਕਰੀ ਦਾ ਵੀ ਵਿਰੋਧ ਕੀਤਾ। ਸਿੱਧੂ ਨੇ ਕਿਹਾ ਕਿ ਉਨ੍ਹਾਂ ਨੂੰ ਸਰਕਾਰ ਵਿਚ ਡਿਪਟੀ ਸੀਐੱਮ ਜਾਂ ਫਿਰ ਪਾਰਟੀ ਵਿਚ ਉੱਚੇ ਅਹੁਦੇ ਲੋੜ ਨਹੀਂ ਹੈ। ਸਿੱਧੂ ਨੇ ਕਿਹਾ ਕਿ ਮੈਂ ਤਾਂ ਮੰਤਰੀ ਦੇ ਅਹੁਦੇ, ਬੇਟੇ ਨੂੰ ਮਿਲੇ ਐਡੀਸ਼ਨਲ ਐਡਵੋਕੇਟ ਜਨਰਲ ਦੇ ਅਹੁਦੇ ਤੇ ਪਤਨੀ ਨੂੰ ਇਕ ਵਿਭਾਗ ਦੀ ਚੇਅਰਮੈਨਸ਼ਿਪ ਦੀ ਪੇਸ਼ਕਸ਼ ਵੀ ਠੁਕਰਾ ਚੁੱਕਾ ਹਾਂ। ਸਿੱਧੂ ਦਾ ਕਹਿਣਾ ਸੀ ਮੈਂ ਚਾਹੁੰਦਾ ਹਾਂ ਕਿ ਪਾਰਟੀ ਅਤੇ ਸਰਕਾਰ ਦੀ ਸਾਖ ਹਮੇਸ਼ਾ ਵਧੇ। ਨਵਜੋਤ ਸਿੱਧੂ ਨੇ ਪੰਜਾਬ ਸਰਕਾਰ ਵੱਲੋਂ ਦੋ ਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀ ਦੇਣ ਦੇ ਫ਼ੈਸਲੇ ਦਾ ਵਿਰੋਧ ਕਰਦਿਆਂ ਕਿਹਾ ਕਿ ਤਰਸ ਦੇ ਆਧਾਰ ’ਤੇ ਇਹ ਨੌਕਰੀ ਸੰਵਿਧਾਨ ਤੇ ਮਰਿਆਦਾ ਦੇ ਵਿਰੁੱਧ ਹੈ। ਸਿੱਧੂ ਨੇ ਕਿਹਾ ਕਿ ਕੀ ਕਰੋੜਾਂ ਦੀ ਜਾਇਦਾਦ ਦੇ ਮਾਲਕ ਲੋਕਾਂ ਨੂੰ ਵੀ ਨੌਕਰੀ ਦੀ ਲੋੜ ਹੈ? ਅਤੇ ਸਰਕਾਰ ਨੇ ਇਹ ਫ਼ੈਸਲਾ ਕੁਰਸੀ ਬਚਾਉਣ ਤੇ ਸਵਾਰਥਾਂ ਦੀ ਪੂਰਤੀ ਲਈ ਕੀਤਾ ਹੈ। ਨਵਜੋਤ ਸਿੱਧੂ ਨੇ ਮੁੱਖ ਮੰਤਰੀ ’ਤੇ ਵੱਡਾ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਕੌਣ ਹੁੰਦੇ ਨੇ ਮੇਰੇ ਲਈ ਪਾਰਟੀ ਦੇ ਦਰਵਾਜ਼ੇ ਬੰਦ ਕਰਨ ਵਾਲੇ। ਜ਼ਿਕਰਯੋਗ ਹੈ ਕਿ ਪੰਜਾਬ ਮੰਤਰੀ ਮੰਡਲ ਵੱਲੋਂ ਕਾਂਗਰਸ ਦੇ ਦੋ ਵਿਧਾਇਕਾਂ ਫ਼ਤਹਿਜੰਗ ਸਿੰਘ ਬਾਜਵਾ ਅਤੇ ਰਾਕੇਸ਼ ਪਾਂਡੇ ਦੇ ਪੁੱਤਰਾਂ ਨੂੰ ਤਰਸ ਦੇ ਆਧਾਰ ’ਤੇ ਕ੍ਰਮਵਾਰ ਪੁਲਿਸ ਇੰਸਪੈਕਟਰ ਤੇ ਨਾਇਬ ਤਹਿਸੀਲਦਾਰ ਦੀ ਨੌਕਰੀ ਦੇਣ ਦੇ ਫ਼ੈਸਲੇ ਦਾ ਹਾਕਮ ਧਿਰ ਦੇ ਵਿਧਾਇਕਾਂ ਵੱਲੋਂ ਸ਼ਰ੍ਹੇਆਮ ਵਿਰੋਧ ਕਰਨ ਨਾਲ ਮਾਮਲਾ ਭਖ਼ ਗਿਆ ਹੈ। ਵਿਧਾਇਕ ਪਰਗਟ ਸਿੰਘ, ਵਿਧਾਇਕ ਕੁਲਬੀਰ ਸਿੰਘ ਜ਼ੀਰਾ ਤੇ ਵਿਧਾਇਕ ਡਾ. ਹਰਜੋਤ ਕਮਲ ਨੇ ਵੀ ਪੰਜਾਬ ਸਰਕਾਰ ਨੂੰ ਇਹ ਫ਼ੈਸਲਾ ਵਾਪਸ ਲੈਣ ਦੀ ਅਪੀਲ ਕੀਤੀ ਹੈ।

Check Also

ਮੀ-ਟੂ ਮਾਮਲੇ ’ਚ ਚੰਨੀ ਖਿਲਾਫ ਗੱਲ ਕਰਨ ਵਾਲੀ ਮਨੀਸ਼ਾ ਗੁਲਾਟੀ ਦੇ ਬਦਲੇ ਸੁਰ

ਹੁਣ ਕਿਹਾ, ਮੇਰੇ ਕੋਲੋਂ ਫਾਲਤੂ ਸਵਾਲ ਨਾ ਪੁੱਛੋ ਜਲੰਧਰ/ਬਿਊਰੋ ਨਿਊਜ਼ ਚਰਨਜੀਤ ਸਿੰਘ ਚੰਨੀ ਦੇ ਪੰਜਾਬ …