ਕੇਜਰੀਵਾਲ ਨੇ ਕੀਤਾ ਐਲਾਨ
ਅੰਮਿ੍ਰਤਸਰ/ਬਿਊਰੋ ਨਿਊਜ਼
ਕੁੰਵਰ ਵਿਜੈ ਪ੍ਰਤਾਪ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰਨ ਮੌਕੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਾਰਟੀ ਵੱਲੋਂ ਪੰਜਾਬ ਵਿੱਚ ਮੁੱਖ ਮੰਤਰੀ ਲਈ ਉਮੀਦਵਾਰ ਸਿੱਖ ਸ਼ਖ਼ਸੀਅਤ ਹੀ ਹੋਵੇਗੀ। ਪੰਜਾਬ ਦੇ ਲੋਕ ਹੁਣ ਇੱਥੋਂ ਦੀ ਰਾਜਨੀਤੀ ਵਿਚ ਬਦਲਾਅ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਵੀ ਦਿੱਲੀ ਵਿੱਚ ਸਥਾਪਤ ‘ਆਪ’ ਦੀ ਸਰਕਾਰ ਵਾਂਗ ਵੱਡੀਆਂ ਸਹੂਲਤਾਂ ਚਾਹੁੰਦੇ ਹਨ। ਉਨ੍ਹਾਂ ਕੁੰਵਰ ਵਿਜੈ ਪ੍ਰਤਾਪ ਨੂੰ ਆਪਣਾ ਅਫ਼ਸਰ ਭਰਾ ਆਖਿਆ ਅਤੇ ਕਿਹਾ ਕਿ ਆਮ ਆਦਮੀ ਪਾਰਟੀ ਹਰ ਵਰਗ ਦੇ ਲੋਕਾਂ ਦੀ ਪਾਰਟੀ ਹੈ।