‘ਆਪ’ ਪੰਜਾਬ ਦੀ ਸਮੁੱਚੀ ਲੀਡਰਸ਼ਿਪ ਰਹੀ ਹਾਜ਼ਰ
ਅੰਮਿ੍ਰਤਸਰ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਆਈ.ਜੀ. ਕੁੰਵਰ ਵਿਜੈ ਪ੍ਰਤਾਪ ਅੱਜ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਅਤੇ ਇਸ ਲਈ ਸਮਾਗਮ ਅੰਮਿ੍ਰਤਸਰ ਵਿਚ ਰੱਖਿਆ ਗਿਆ ਸੀ। ਇਸ ਮੌਕੇ ਆਮ ਆਦਮੀ ਪਾਰਟੀ ਦੀ ਪੰਜਾਬ ਤੋਂ ਸਮੁੱਚੀ ਲੀਡਰਸ਼ਿਪ ਹਾਜ਼ਰ ਰਹੀ। ਆਮ ਆਦਮੀ ਪਾਰਟੀ ਨੇ ਕੁੰਵਰ ਵਿਜੇ ਪ੍ਰਤਾਪ ਦਾ ਧੰਨਵਾਦ ਵੀ ਕੀਤਾ। ‘ਆਪ’ ਵਿਚ ਸ਼ਾਮਲ ਹੋਣ ਤੋਂ ਬਾਅਦ ਕੁੰਵਰ ਵਿਜੈ ਪ੍ਰਤਾਪ ਨੇ ਕਿਹਾ ਕਿ ਪਾਰਟੀ ਜੋ ਵੀ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੇਗੀ, ਉਹ ਉਸ ਨੂੰ ਜ਼ਿੰਮੇਵਾਰੀ ਨਾਲ ਹੀ ਨਿਭਾਉਣਗੇ। ਉਨ੍ਹਾਂ ਇਹ ਵੀ ਕਿਹਾ ਕਿ ਅਸੀਂ ਕ੍ਰਾਂਤੀ ਲੈ ਕੇ ਆਵਾਂਗੇ ਅਤੇ ਇਸ ਦੀ ਸ਼ੁਰੂਆਤ ਵੀ ਅੰਮਿ੍ਰਤਸਰ ਤੋਂ ਹੀ ਕਰਾਂਗੇ। ਕੁੰਵਰ ਵਿਜੈ ਹੋਰਾਂ ਨੇ ਕਿਹਾ ਕਿ ਅਸੀਂ ਨਵੀਂ ਰਾਜਨੀਤੀ ਦੀ ਸ਼ੁਰੂਆਤ ਕਰਨ ਜਾ ਰਹੇ ਹਾਂ। ਕੁੰਵਰ ਵਿਜੇ ਪ੍ਰਤਾਪ ਦੇ ‘ਆਪ’ ਵਿਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਕਿੰਨਾ ਕੁ ਬਲ ਮਿਲਦਾ ਹੈ, ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ। ਧਿਆਨ ਰਹੇ ਕਿ ਕਾਂਗਰਸ ਅਤੇ ਅਕਾਲੀ ਦਲ ਦੇ ਆਗੂਆਂ ਵਲੋਂ ਹੁਣ ਕੁੰਵਰ ਵਿਜੈ ’ਤੇ ਤਰ੍ਹਾਂ-ਤਰ੍ਹਾਂ ਦੇ ਸਵਾਲ ਚੁੱਕੇ ਜਾ ਰਹੇ ਹਨ।
Check Also
ਸੱਤ ਮੈਂਬਰੀ ਕਮੇਟੀ ਦੀ ਅੱਜ ਹੋਣ ਵਾਲੀ ਇਕੱਤਰਤਾ ਹੋਈ ਮੁਲਤਵੀ
13 ਫਰਵਰੀ ਨੂੰ ਚੰਡੀਗੜ੍ਹ ਵਿਖੇ ਹੋਵੇਗੀ ਕਮੇਟੀ ਦੀ ਮੀਟਿੰਗ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …