ਖੇਡ ਮੰਤਰੀ ਰਾਣਾ ਸੋਢੀ ਨੇ ਦਿੱਤੀਆਂ ਵਧਾਈਆਂ
ਮੋਗਾ/ਬਿਊਰੋ ਨਿਊਜ਼
ਮੋਗਾ ਦੇ ਪਿੰਡ ਖੋਸਾ ਪਾਂਡੋ ਦੇ ਨੌਜਵਾਨ ਤੇਜਿੰਦਰਪਾਲ ਤੂਰ ਨੇ 21.49 ਮੀਟਰ ਸ਼ਾਟ ਪੁੱਟ ਥ੍ਰੋ ਨਾਲ ਆਪਣਾ ਹੀ ਪਿਛਲਾ ਰਿਕਾਰਡ ਤੋੜ ਕੇ ਟੋਕੀਓ ਉਲੰਪਿਕ ਵਿਚ ਕੁਆਲੀਫਾਈ ਕਰ ਲਿਆ। ਇਸ ਤੋ ਪਹਿਲਾਂ ਉਸ ਨੇ 2018 ਦੀਆਂ ਏਸ਼ੀਅਨ ਖੇਡਾਂ ’ਚ 20.75 ਮੀਟਰ ਦੇ ਰਿਕਾਰਡ ਥ੍ਰੋ ਨਾਲ ਕੌਮੀ ਰਿਕਾਰਡ ਤੋੜ ਕੇ ਸੋਨ ਤਗਮਾ ਜਿੱਤਿਆ ਸੀ। ਧਿਆਨ ਰਹੇ ਕਿ ਤੂਰ ਨੇ ਪਹਿਲਾ ਕੌਮਾਂਤਰੀ ਤਮਗ਼ਾ 2017 ਵਿੱਚ ਏਸ਼ੀਅਨ ਅਥਲੈਟਿਕਸ ਚੈਂਪੀਅਨਸ਼ਿਪ ਦੌਰਾਨ ਜਿੱਤਿਆ ਸੀ। ਤੇਜਿੰਦਰਪਾਲ ਸਿੰਘ ਤੂਰ ਦੀ ਇਸ ਬੇਮਿਸਾਲ ਪ੍ਰਾਪਤੀ ’ਤੇ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਹੋਰਨਾਂ ਅਥਲੀਟਾਂ ਵਿਚ ਵਿਸ਼ਵਾਸ ਭਰਦਿਆਂ ਵਿਸ਼ਵ ਦੇ ਨਾਮੀ ਮੁਕਾਬਲੇਬਾਜ਼ਾਂ ’ਤੇ ਜਿੱਤ ਦਿਵਾਉਣ ਵਿੱਚ ਮਦਦ ਕਰੇਗੀ।
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …