ਕੈਪਟਨ ਅਮਰਿੰਦਰ ਨਹੀਂ ਬਣਾਉਣਾ ਚਾਹੁੰਦੇ ਸਿੱਧੂ ਨੂੰ ਡਿਪਟੀ ਸੀਐਮ
ਚੰਡੀਗੜ੍ਹ/ਬਿਊਰੋ ਨਿਊਜ਼
ਕਾਂਗਰਸ ਦਾ ਕਾਟੋ ਕਲੇਸ਼ ਪੰਜਾਬ ਕਾਂਗਰਸ ਨੂੰ ਕਿਸ ਪਾਸੇ ਲੈ ਕੇ ਜਾਵੇਗਾ, ਇਸ ਦਾ ਅੰਦਾਜ਼ਾ ਅਜੇ ਨਹੀਂ ਲਗਾਇਆ ਜਾ ਸਕਦਾ। ਪਾਰਟੀ ਹਾਈਕਮਾਂਡ ਵੱਲੋਂ ਕਾਇਮ ਕੀਤੇ ਗਏ ਖੜਗੇ ਪੈਨਲ ਦੀ ਮੀਟਿੰਗ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕਰ ਦਿੱਤਾ ਕਿ ਉਹ ਨਵਜੋਤ ਸਿੱਧੂ ਨੂੰ ਡਿਪਟੀ ਸੀਐੱਮ ਬਣਾਉਣ ਲਈ ਤਿਆਰ ਨਹੀਂ ਹਨ। ਕੈਪਟਨ ਨੇ ਨਾਲ ਹੀ ਇਹ ਵੀ ਆਖਿਆ ਕਿ ਜੇਕਰ ਸਿੱਧੂ ਨੂੰ ਮੰਤਰੀ ਬਣਾਇਆ ਜਾਂਦਾ ਹੈ ਤਾਂ ਉਨ੍ਹਾਂ ਨੂੰ ਕੋਈ ਇਤਰਾਜ਼ ਨਹੀ। ਜਾਣਕਾਰੀ ਮਿਲੀ ਹੈ ਕਿ ਕੈਪਟਨ ਅਮਰਿੰਦਰ ਨੇ ਸਿੱਧੂ ਵੱਲੋਂ ਮੀਡੀਆ ਵਿੱਚ ਦਿੱਤੇ ਗਏ ਬਿਆਨਾਂ ’ਤੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ। ਉਧਰ ਸਿੱਧੂ ਨੇ ਤਿੰਨ ਮੈਂਬਰੀ ਖੜਗੇ ਪੈਨਲ ਸਾਹਮਣੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਸਾਂਝੀ ਬੈਠਕ ’ਚ ਸ਼ਾਮਲ ਹੋਣ ਤੋਂ ਸਾਫ਼ ਇਨਕਾਰ ਕਰ ਦਿੱਤਾ ਸੀ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੋਨੀਆ ਗਾਂਧੀ ਨਾਲ ਪੰਜਾਬ ਦੇ ਪਾਰਟੀ ਨਾਲ ਜੁੜੇ ਮਸਲਿਆਂ ਬਾਰੇ ਅੱਜ ਦਿੱਲੀ ’ਚ ਮੀਟਿੰਗ ਕੀਤੀ ਗਈ। ਇਸੇ ਦੌਰਾਨ ਪਾਰਟੀ ਆਗੂ ਮਲਿਕਾਰੁਜਨ ਖੜਗੇ ਨੇ ਕਿਹਾ ਕਿ ਕਾਂਗਰਸ ਪੰਜਾਬ ਵਿਧਾਨ ਸਭਾ ਚੋਣਾਂ ਸੋਨੀਆ ਗਾਂਧੀ ਅਤੇ ਰਾਹੁਲ ਦੀ ਅਗਵਾਈ ਹੇਠ ਲੜੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦੀ ਪੰਜਾਬ ਇਕਾਈ ਦੇ ਅੰਦਰੂਨੀ ਮਾਮਲੇ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ ਅਤੇ ਆਉਂਦੇ ਸਮੇਂ ਵਿਚ ਸਭ ਕੁਝ ਠੀਕ ਵੀ ਹੋ ਜਾਵੇਗਾ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …