ਮੋਗਾ/ਬਿਊਰੋ ਨਿਊਜ਼
ਜ਼ਿਲ੍ਹਾ ਮੋਗਾ ਦੇ ਕਸਬਾ ਕੋਟ ਈਸੇ ਖਾਂ ਨੇੜਲੇ ਪਿੰਡ ਮਹਿਲ ’ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਰਣਜੀਤ ਸਿੰਘ ਦੀ ਮੌਤ ਹੋ ਗਈ। ਰਣਜੀਤ ਸਿੰਘ ਦੀ ਉਮਰ 24 ਸਾਲ ਦੱਸੀ ਜਾ ਰਹੀ ਹੈ। ਮਿ੍ਰਤਕ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਸੀ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚਾਰ ਹਫ਼ਤਿਆਂ ’ਚ ਨਸ਼ਾ ਖ਼ਤਮ ਕਰਨ ਦੀ ਸਹੁੰ ਖਾਧੀ ਸੀ, ਪਰ ਨਸ਼ਾ ਪਹਿਲਾਂ ਨਾਲੋਂ ਵੀ ਵੱਧ ਜਾਣ ਕਰਕੇ ਕਈ ਘਰਾਂ ਦੇ ਚਿਰਾਗ਼ ਬੁਝ ਰਹੇ ਹਨ।

