9.6 C
Toronto
Saturday, April 11, 2026
spot_img
Homeਪੰਜਾਬਮਿਲਖਾ ਸਿੰਘ ਤੇ ਨਿਰਮਲ ਮਿਲਖਾ ਸਿੰਘ ਨੂੰ ਚੰਡੀਗੜ੍ਹ ’ਚ ਦਿੱਤੀ ਗਈ ਸ਼ਰਧਾਂਜਲੀ

ਮਿਲਖਾ ਸਿੰਘ ਤੇ ਨਿਰਮਲ ਮਿਲਖਾ ਸਿੰਘ ਨੂੰ ਚੰਡੀਗੜ੍ਹ ’ਚ ਦਿੱਤੀ ਗਈ ਸ਼ਰਧਾਂਜਲੀ

ਚੰਡੀਗੜ੍ਹ/ਬਿਊਰੋ ਨਿਊਜ਼
ਉਡਣੇ ਸਿੱਖ ਮਿਲਖਾ ਸਿੰਘ ਤੇ ਨਿਰਮਲ ਮਿਲਖਾ ਸਿੰਘ ਨੂੰ ਅੱਜ ਚੰਡੀਗੜ੍ਹ ਵਿਚ ਸ਼ਰਧਾਂਜਲੀ ਦਿੱਤੀ ਗਈ। ਧਿਆਨ ਰਹੇ ਕਿ ਲੰਘੇ ਸ਼ੁੱਕਰਵਾਰ ਨੂੰ ਮਿਲਖਾ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਚ ਇਲਾਜ ਦੌਰਾਨ ਦਿਹਾਂਤ ਹੋ ਗਿਆ ਸੀ ਅਤੇ ਮਿਲਖਾ ਸਿੰਘ ਦੀ ਧਰਮ ਪਤਨੀ ਨਿਰਮਲ ਮਿਲਖਾ ਸਿੰਘ ਵੀ ਕੁਝ ਦਿਨ ਪਹਿਲਾਂ ਮਿਲਖਾ ਸਿੰਘ ਦਾ ਸਾਥ ਛੱਡ ਗਏ ਸਨ। ਜ਼ਿਕਰਯੋਗ ਹੈ ਕਿ ਮਿਲਖਾ ਸਿੰਘ ਤੇ ਉਨ੍ਹਾਂ ਦੀ ਪਤਨੀ ਦੋਵੇਂ ਹੀ ਕਰੋਨਾ ਵਾਇਰਸ ਤੋਂ ਪੀੜਤ ਹੋ ਗਏ ਸਨ। ਅੱਜ ਹੋਏ ਸ਼ਰਧਾਂਜਲੀ ਸਮਾਗਮ ਦੌਰਾਨ ਕਰੋਨਾ ਨਿਯਮਾਂ ਨੂੰੂ ਦੇਖਦਿਆਂ ਸਿਰਫ 50 ਵਿਅਕਤੀ ਹੀ ਸ਼ਾਮਲ ਹੋ ਸਕੇ ਅਤੇ ਮਿਲਖਾ ਸਿੰਘ ਦੇ ਪ੍ਰਸੰਸਕਾਂ ਲਈ ਇਹ ਸਮਾਗਮ ਯੂਟਿਊਬ ’ਤੇ ਲਾਈਵ ਚਲਾਇਆ ਗਿਆ।

RELATED ARTICLES
POPULAR POSTS