ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮਿ੍ਰਤਸਰ ਵਿਖੇ ਭਗਤ ਕਬੀਰ ਚੇਅਰ ਸਥਾਪਤ ਕਰਨ ਅਤੇ ਜਲੰਧਰ ਵਿਚ ਭਗਤ ਕਬੀਰ ਭਵਨ ਦੇ ਵਿਕਾਸ ਲਈ 10 ਕਰੋੜ ਰੁਪਏ ਦਾ ਐਲਾਨ ਕੀਤਾ ਹੈ। ਭਗਤ ਕਬੀਰ ਜੀ ਦੀ ਜੈਅੰਤੀ ਮੌਕੇ ਮੁੱਖ ਮੰਤਰੀ ਨੇ ਇਹ ਐਲਾਨ ਕੀਤਾ ਹੈ। 15ਵੀਂ ਸਦੀ ਦੇ ਮਹਾਨ ਕਵੀ ਅਤੇ ਸੰਤ ਭਗਤ ਕਬੀਰ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਪੰਜਾਬ ਦੇ ਲੋਕਾਂ ਨਾਲ ਵਰਚੂਅਲ ਤੌਰ ਉਤੇ ਸ਼ਿਰਕਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੰਤ ਕਬੀਰ ਜੀ ਦੀ ਯਾਦ ਵਿਚ ਸਥਾਪਤ ਕੀਤੀ ਜਾਣ ਵਾਲੀ ਚੇਅਰ ਵੱਲੋਂ ਮਹਾਨ ਕਵੀ ਦੇ ਜੀਵਨ ਅਤੇ ਫਿਲਾਸਫੀ ਬਾਰੇ ਖੋਜ ਕੀਤੀ ਜਾਵੇਗੀ।
Home / ਪੰਜਾਬ / ਕੈਪਟਨ ਅਮਰਿੰਦਰ ਵੱਲੋਂ ਭਗਤ ਕਬੀਰ ਚੇਅਰ ਦੀ ਸਥਾਪਨਾ ਕਰਨ ਅਤੇ ਭਗਤ ਕਬੀਰ ਭਵਨ ਲਈ 10 ਕਰੋੜ ਰੁਪਏ ਦਾ ਐਲਾਨ
Check Also
ਸ਼ੋ੍ਰਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ ਤੋਂ ਬਾਅਦ ਬੋਲੇ ਸੁਖਬੀਰ ਬਾਦਲ
ਕਿਹਾ : ਅਕਾਲੀ ਦਲ ਕਿਸੇ ਪਰਿਵਾਰ ਦੀ ਪਾਰਟੀ ਨਹੀਂ ਸਗੋਂ ਇਹ ਪੰਜਾਬ ਦੀ ਅਸਲ ਪਾਰਟੀ …