ਕਿਸਾਨ ਆਗੂਆਂ ਦਾ ਕਹਿਣਾ : ਭਾਜਪਾ ਆਗੂਆਂ ਦਾ ਹੁੰਦਾ ਰਹੇਗਾ ਵਿਰੋਧ
ਹੁਸ਼ਿਆਰਪੁਰ/ਬਿਊਰੋ ਨਿਊਜ਼
ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਅੱਜ ਹੁਸ਼ਿਆਰਪੁਰ ਦੇ ਰੈਸਟ ਹਾਊਸ ਵਿਚ ਇਕ ਪ੍ਰੈੱਸ ਕਾਨਫ਼ਰੰਸ ਕਰਨ ਲਈ ਪਹੁੰਚੇ ਸਨ, ਜਿਸ ਦੀ ਭਿਣਕ ਕਿਸਾਨਾਂ ਨੂੰ ਲੱਗ ਗਈ ਅਤੇ ਕਿਸਾਨ ਸੋਮ ਪ੍ਰਕਾਸ਼ ਦਾ ਵਿਰੋਧ ਕਰਨ ਲਈ ਉੱਥੇ ਪਹੁੰਚਣੇ ਸ਼ੁਰੂ ਹੋ ਗਏ, ਪ੍ਰੰਤੂ ਪੁਲਿਸ ਵੱਲੋਂ ਕਿਸਾਨਾਂ ਨੂੰ ਰਸਤੇ ’ਚ ਹੀ ਰੋਕ ਲਿਆ ਗਿਆ। ਜਿੱਥੇ ਕਿਸਾਨ ਆਗੂਆਂ ਨੂੰ ਪੁਲਿਸ ਵੱਲੋਂ ਰੋਕਿਆ ਗਿਆ ਉਥੇ ਹੀ ਕਿਸਾਨਾਂ ਨੇ ਕੇਂਦਰੀ ਮੰਤਰੀ ਦਾ ਪੁਤਲਾ ਫੂਕਿਆ ਅਤੇ ਆਪਣੇ ਵਿਰੋਧ ਦਾ ਪ੍ਰਗਟਾਵਾ ਕੀਤਾ। ਜ਼ਿਕਰਯੋਗ ਹੈ ਕਿ ਜਦੋਂ ਤੋਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਤਿੰਨ ਕਾਲੇ ਖੇਤੀ ਕਾਨੂੰਨ ਪਾਸ ਕੀਤੇ ਗਏ ਹਨ, ਉਦੋਂ ਤੋਂ ਹੀ ਪੰਜਾਬ ਅੰਦਰ ਭਾਜਪਾ ਆਗੂਆਂ ਦਾ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਕਾਲੇ ਖੇਤੀ ਕਾਨੂੰਨ ਵਾਪਸ ਨਹੀਂ ਹੋ ਜਾਂਦੇ ਉਦੋਂ ਤੱਕ ਕੇਂਦਰ ਦੇ ਕਿਸੇ ਵੀ ਭਾਜਪਾ ਆਗੂ ਨੂੰ ਪੰਜਾਬ ’ਚ ਵੜਨ ਨਹੀ ਦਿੱਤਾ ਜਾਵੇਗਾ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …