-18.1 C
Toronto
Sunday, February 8, 2026
spot_img
Homeਪੰਜਾਬਅੰਗਹੀਣ ਖਿਡਾਰੀਆਂ ਨੇ ਕੈਪਟਨ ਅਮਰਿੰਦਰ ਦੀ ਰਿਹਾਇਸ਼ ਦਾ ਕੀਤਾ ਘਿਰਾਓ

ਅੰਗਹੀਣ ਖਿਡਾਰੀਆਂ ਨੇ ਕੈਪਟਨ ਅਮਰਿੰਦਰ ਦੀ ਰਿਹਾਇਸ਼ ਦਾ ਕੀਤਾ ਘਿਰਾਓ

ਪੁਲਿਸ ਨੇ ਅੰਗਹੀਣ ਖਿਡਾਰੀਆਂ ਦੀ ਕੀਤੀ ਖਿੱਚ ਧੂਹ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਅੰਗਹੀਣ ਖਿਡਾਰੀਆਂ ਵੱਲੋਂ ਚੰਡੀਗੜ੍ਹ ’ਚ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦਾ ਘਿਰਾਓ ਕੀਤਾ ਗਿਆ ਅਤੇ ਪੁਲਿਸ ਨੇ ਇਨ੍ਹਾਂ ਖਿਡਾਰੀਆਂ ਦੀ ਖਿੱਚ ਧੂਹ ਕੀਤੀ ਹੈ। ਇਨ੍ਹਾਂ ਖਿਡਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਦੇਸ਼ ਲਈ ਮੈਡਲ ਜਿੱਤੇ ਹਨ ਅਤੇ ਦੇਸ਼ ਦਾ ਨਾਂ ਉਚਾ ਕੀਤਾ ਹੈ ਪ੍ਰੰਤੂ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਹਮੇਸ਼ਾ ਹੀ ਅਣਦੇਖਿਆ ਕੀਤਾ ਗਿਆ ਅਤੇ ਕੋਈ ਵੀ ਸਰਕਾਰੀ ਸਹੂਲਤ ਜਾਂ ਸਰਕਾਰੀ ਨੌਕਰੀ ਉਨ੍ਹਾਂ ਨੂੰ ਨਹੀਂ ਦਿੱਤੀ ਗਈ। ਇਨ੍ਹਾਂ ਖਿਡਾਰੀਆਂ ਨੇ ਆਖਿਆ ਕਿ ਉਹ ਅੱਜ ਜਿੱਤੇ ਹੋਏ ਮੈਡਲ ਪੰਜਾਬ ਸਰਕਾਰ ਨੂੰ ਵਾਪਸ ਕਰਨ ਆਏ ਹਨ, ਕਿਉਂਕਿ ਇਨ੍ਹਾਂ ਜਿੱਤੇ ਮੈਡਲਾਂ ਦਾ ਉਨ੍ਹਾਂ ਨੂੰ ਕੋਈ ਫਾਇਦਾ ਨਹੀਂ ਹੋਇਆ। ਨਾ ਤਾਂ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਕੋਈ ਸਰਕਾਰੀ ਨੌਕਰੀ ਦਿੱਤੀ ਹੈ ਤੇ ਨਾ ਹੀ ਕੋਈ ਹੋਰ ਸਹੂਲਤ। ਉਨ੍ਹਾਂ ਅੱਗੇ ਆਖਿਆ ਕਿ ਉਹ ਤਰਸ ਦੇ ਆਧਾਰ ’ਤੇ ਨੌਕਰੀ ਨਹੀਂ ਮੰਗ ਰਹੇ ਬਲਕਿ ਮਾਣ ਦੇ ਆਧਾਰ ’ਤੇ ਨੌਕਰੀ ਮੰਗ ਰਹੇ ਹਨ। ਮੈਡਲ ਵਾਪਸ ਕਰਨ ਆਏ ਇਨ੍ਹਾਂ ਖਿਡਾਰੀਆਂ ਨੂੰ ਪੰਜਾਬ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ, ਜਿਸ ਦਰਮਿਆਨ ਕਈ ਅੰਗਹੀਣ ਖਿਡਾਰੀਆਂ ਦੇ ਸੱਟਾਂ ਵੀ ਲੱਗੀਆਂ।

RELATED ARTICLES
POPULAR POSTS