12.1 C
Toronto
Friday, May 22, 2026
spot_img
Homeਪੰਜਾਬਪੰਜਾਬ ’ਚ ਹਰ ਪਰਿਵਾਰ ਨੂੰ ਮੁਫਤ ਬਿਜਲੀ ਦੇਣ ਦੀ ਤਿਆਰੀ!

ਪੰਜਾਬ ’ਚ ਹਰ ਪਰਿਵਾਰ ਨੂੰ ਮੁਫਤ ਬਿਜਲੀ ਦੇਣ ਦੀ ਤਿਆਰੀ!

ਹਾਈਕਮਾਨ ਵਲੋਂ ਕੈਪਟਨ ਨੂੰ ਦਿੱਤੇ 18 ਨੁਕਤਿਆਂ ’ਚ ਬਿਜਲੀ ਦਾ ਮੁੱਦਾ ਵੀ ਸ਼ਾਮਲ
ਚੰਡੀਗੜ੍ਹ/ਬਿਊਰੋ ਨਿਊਜ਼
ਕੈਪਟਨ ਅਮਰਿੰਦਰ ਸਰਕਾਰ ਪੰਜਾਬ ਦੀ ਜਨਤਾ ਨੂੰ ਛੇਤੀ ਹੀ ਵੱਡਾ ਤੋਹਫਾ ਦੇ ਸਕਦੀ ਹੈ ਅਤੇ ਸੂਬੇ ਦੇ ਸਾਰੇ ਪਰਿਵਾਰਾਂ ਨੂੰ 200 ਯੂਨਿਟ ਮੁਫਤ ਬਿਜਲੀ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ। ਅਗਾਮੀ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਕੈਪਟਨ ਅਮਰਿੰਦਰ ਸਰਕਾਰ ਜਲਦੀ ਹੀ ਇਹ ਵੱਡਾ ਕਦਮ ਚੁੱਕਣ ਜਾ ਰਹੀ ਹੈ। ਪੰਜਾਬ ਕਾਂਗਰਸ ਵਿਚ ਚੱਲ ਰਹੇ ਕਲੇਸ਼ ਨੂੰ ਖਤਮ ਕਰਨ ਲਈ ਕਾਂਗਰਸ ਹਾਈਕਮਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ 18 ਨੁਕਤਿਆਂ ਦਾ ਏਜੰਡਾ ਦਿੱਤਾ ਹੈ। ਇਨ੍ਹਾਂ 18 ਨੁਕਤਿਆਂ ’ਚ ਹਰ ਘਰ ਨੂੰ 200 ਯੂਨਿਟ ਮੁਫਤ ਬਿਜਲੀ ਦੇਣਾ ਵੀ ਸ਼ਾਮਲ ਹੈ। ਪੰਜਾਬ ’ਚ ਘਰੇਲੂ ਸੈਕਟਰ ਦੀ ਮਹਿੰਗੀ ਬਿਜਲੀ ਪਿਛਲੇ ਲੰਬੇ ਸਮੇਂ ਤੋਂ ਇਕ ਵੱਡਾ ਮੁੱਦਾ ਬਣਿਆ ਹੋਇਆ ਹੈ ਤੇ ਇਸ ਨੂੰ ਲੈ ਕੇ ਸ਼ਹਿਰੀ ਵਰਗ ’ਚ ਰੋਸ ਵੀ ਪਾਇਆ ਜਾ ਰਿਹਾ ਹੈ। ਧਿਆਨ ਰਹੇ ਕਿ ਕਾਂਗਰਸ ਹਾਈਕਮਾਨ ਨੇ ਜਿਹੜੇ 18 ਨੁਕਤਿਆਂ ’ਤੇ ਕੈਪਟਨ ਅਮਰਿੰਦਰ ਨੂੰ ਕੰਮ ਕਰਨ ਲਈ ਕਿਹਾ, ਉਨ੍ਹਾਂ ਵਿਚ ਰੇਤ ਮਾਫੀਆ ਤੇ ਟਰਾਂਸਪੋਰਟ ਮਾਫੀਆ ’ਤੇ ਕਾਰਵਾਈ ਕਰਨੀ ਵੀ ਸ਼ਾਮਲ ਹੈ। ਇਸੇ ਤਰ੍ਹਾਂ ਚੋਣ ਮਨੋਰਥ ਪੱਤਰ ’ਚ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨ ਲਈ ਸਮਾਂ ਹੱਦ ਤੈਅ ਕਰਨ ਲਈ ਵੀ ਕਿਹਾ ਗਿਆ ਹੈ।

 

RELATED ARTICLES
POPULAR POSTS