23.6 C
Toronto
Thursday, September 10, 2026
spot_img
Homeਹਫ਼ਤਾਵਾਰੀ ਫੇਰੀਕੋਟਕਪੂਰਾ ਗੋਲੀਕਾਂਡ ਮਾਮਲੇ 'ਚ 26 ਜੂਨ ਨੂੰ ਸੁਖਬੀਰ ਬਾਦਲ ਕੋਲੋਂ ਵੀ ਹੋਵੇਗੀ...

ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ 26 ਜੂਨ ਨੂੰ ਸੁਖਬੀਰ ਬਾਦਲ ਕੋਲੋਂ ਵੀ ਹੋਵੇਗੀ ਪੁੱਛਗਿੱਛ

ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ 26 ਜੂਨ ਨੂੰ ਸੁਖਬੀਰ ਬਾਦਲ ਕੋਲੋਂ ਵੀ ਹੋਵੇਗੀ ਪੁੱਛਗਿੱਛਨਵੀਂ ਜਾਂਚ ਟੀਮ ਸਾਹਮਣੇ ਪਹਿਲੀ ਵਾਰ ਪੇਸ਼ ਹੋਣਗੇ ਸੁਖਬੀਰ
ਫਰੀਦਕੋਟ/ਬਿਊਰੋ ਨਿਊਜ਼ : ਕੋਟਕਪੂਰਾ ਗੋਲੀ ਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ 26 ਜੂਨ ਲਈ ਤਲਬ ਕੀਤਾ ਹੈ। ਉਨ੍ਹਾਂ ਨੂੰ ਚੰਡੀਗੜ੍ਹ ਦੇ ਸੈਕਟਰ 32 ਸਥਿਤ ਮਿੰਨੀ ਪੁਲਿਸ ਕੇਂਦਰ ਵਿੱਚ ਸਵੇਰੇ 11 ਵਜੇ ਟੀਮ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਸ ਤੋਂ ਪਹਿਲਾਂ ਸਿਟ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਇਸ ਗੋਲੀਕਾਂਡ ਬਾਰੇ ਪੁੱਛ-ਪੜਤਾਲ ਕਰ ਚੁੱਕੀ ਹੈ। 14 ਅਕਤੂਬਰ 2015 ਨੂੰ ਵਾਪਰੇ ਕੋਟਕਪੂਰਾ ਗੋਲੀ ਕਾਂਡ ਸਮੇਂ ਸੁਖਬੀਰ ਸਿੰਘ ਬਾਦਲ ਸੂਬੇ ਦੇ ਗ੍ਰਹਿ ਮੰਤਰੀ ਸਨ। ਜਾਣਕਾਰੀ ਮੁਤਾਬਕ ਕੋਟਕਪੂਰਾ ਗੋਲੀਕਾਂਡ ਵਾਪਰਨ ਤੋਂ ਇੱਕ ਘੰਟਾ ਪਹਿਲਾਂ ਫਰੀਦਕੋਟ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮੁੱਖ ਮੰਤਰੀ ਦਫ਼ਤਰ ਵਿੱਚ 157 ਵਾਰ ਫੋਨ ਰਾਹੀਂ ਗੱਲ ਹੋਈ ਸੀ।
ਜਾਂਚ ਟੀਮ ਸਪੱਸ਼ਟ ਕਰਨਾ ਚਾਹੁੰਦੀ ਹੈ ਕਿ ਜਦੋਂ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਫਰੀਦਕੋਟ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਸੀ ਕਿ ਧਰਨੇ ‘ਤੇ ਬੈਠੇ ਅੰਦੋਲਨਕਾਰੀਆਂ ਨੂੰ ਸ਼ਾਂਤੀ ਨਾਲ ਉਠਾਇਆ ਜਾਵੇ ਤਾਂ ਫਿਰ ਸਿੱਖ ਸੰਗਤਾਂ ਉੱਪਰ ਗੋਲੀ ਕਿਸ ਦੇ ਹੁਕਮਾਂ ਨਾਲ ਚਲਾਈ ਗਈ? ਵਿਸ਼ੇਸ਼ ਜਾਂਚ ਟੀਮ ਇਸ ਤੋਂ ਪਹਿਲਾਂ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ, ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਫਰੀਦਕੋਟ ਦੇ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ ਸਮੇਤ ਇੱਕ ਦਰਜਨ ਉੱਚ ਪੁਲਿਸ ਅਧਿਕਾਰੀਆਂ ਤੋਂ ਪੁੱਛ-ਪੜਤਾਲ ਕਰ ਚੁੱਕੀ ਹੈ।

 

RELATED ARTICLES
POPULAR POSTS