ਚੰਡੀਗੜ੍ਹ/ਬਿਊਰੋ ਨਿਊਜ਼ : ‘ਉੱਡਣੇ ਸਿੱਖ’ ਵਜੋਂ ਮਕਬੂਲ ਅਥਲੀਟ ਮਿਲਖਾ ਸਿੰਘ ਅਤੇ ਉਨ੍ਹਾਂ ਦੀ ਪਤਨੀ ਨਿਰਮਲ ਮਿਲਖਾ ਸਿੰਘ ਨੂੰ ਬੁੱਧਵਾਰ ਨੂੰ ਚੰਡੀਗੜ੍ਹ ਦੇ ਸੈਕਟਰ-8 ਸਥਿਤ ਗੁਰਦੁਆਰਾ ਸਾਹਿਬ ਵਿੱਚ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਕਰੋਨਾ ਵਾਇਰਸ ਕਾਰਨ ਪ੍ਰਸ਼ਾਸਨ ਵੱਲੋਂ ਅੰਤਿਮ ਅਰਦਾਸ ਦੌਰਾਨ ਪਰਿਵਾਰਕ ਮੈਂਬਰਾ ਸਣੇ 50 ਵਿਅਕਤੀਆਂ ਦੇ ਸ਼ਾਮਲ ਹੋਣ ਦੀ ਪ੍ਰਵਾਨਗੀ ਦਿੱਤੀ ਗਈ ਸੀ, ਜਿਸ ਕਰਕੇ ਦੇਸ਼ ਦੇ ਸਿਆਸੀ, ਸਮਾਜਿਕ, ਪ੍ਰਸ਼ਾਸਨਿਕ ਅਤੇ ਖੇਡ ਜਗਤ ਨਾਲ ਜੁੜੀ ਸ਼ਖਸੀਅਤਾਂ ਨੇ ਵਰਚੁਅਲ ਹਾਜ਼ਰੀ ਭਰੀ। ਇਸ ਮੌਕੇ ਮਿਲਖਾ ਸਿੰਘ ਦੇ ਪੁੱਤਰ ਜੀਵ ਮਿਲਖਾ ਸਿੰਘ, ਸੋਨੀਆ ਮਿਲਖਾ ਸਿੰਘ, ਮੋਨਾ ਮਿਲਖਾ ਸਿੰਘ, ਜਵਾਈ ਮਨੀਸ਼ ਅਤੇ ਹੋਰ ਪਰਿਵਾਰਕ ਮੈਂਬਰਾਂ ਸਣੇ ਪ੍ਰਫੈਸ਼ਨਲ ਗੋਲਫ ਟੂਰ ਆਫ ਇੰਡੀਆ ਦੇ ਸੀਈਓ ਉੱਤਮ ਸਿੰਘ, ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ, ਸਾਬਕਾ ਕੈਬਨਿਟ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਚੰਡੀਗੜ੍ਹ ਓਲੰਪਿਕ ਐਸੋਸੀਏਸ਼ਨ ਦੇ ਪ੍ਰਧਾਨ ਅਮਰਿੰਦਰ ਸਿੰਘ ਬਜਾਜ, ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਅਰੁਣ ਸੂਦ ਅਤੇ ਜਨਰਲ ਸਕੱਤਰ ਰਾਮਵੀਰ ਭੱਟੀ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
Check Also
ਕੈਨੇਡਾ ਨੂੰ ਅਮਰੀਕਾ ਦਾ 51ਵਾਂ ਸੂਬਾ ਬਣਾਉਣ ਲਈ ਗੰਭੀਰ : ਟਰੰਪ
ਅਮਰੀਕੀ ਰਾਸ਼ਟਰਪਤੀ ਨੇ ਕੈਨੇਡਾ ਨੂੰ ਸਾਲਾਨਾ 200 ਅਰਬ ਡਾਲਰ ਦੇ ਭੁਗਤਾਨ ‘ਤੇ ਚੁੱਕੇ ਸਵਾਲ ਵਾਸ਼ਿੰਗਟਨ/ਬਿਊਰੋ …