Breaking News
Home / ਹਫ਼ਤਾਵਾਰੀ ਫੇਰੀ / ਓਮ ਪ੍ਰਕਾਸ਼ ਚੌਟਾਲਾ ਨੇ ਸਜ਼ਾ ਕੀਤੀ ਪੂਰੀ, ਤਿਹਾੜ ਜੇਲ੍ਹ ਦਿੱਲੀ ‘ਚੋਂ ਹੋਣਗੇ ਰਿਹਾਅ

ਓਮ ਪ੍ਰਕਾਸ਼ ਚੌਟਾਲਾ ਨੇ ਸਜ਼ਾ ਕੀਤੀ ਪੂਰੀ, ਤਿਹਾੜ ਜੇਲ੍ਹ ਦਿੱਲੀ ‘ਚੋਂ ਹੋਣਗੇ ਰਿਹਾਅ

ਨਵੀਂ ਦਿੱਲੀ : ਅਧਿਆਪਕ ਭਰਤੀ ਘੁਟਾਲਾ ਮਾਮਲੇ ਵਿੱਚ ਦਸ ਸਾਲ ਦੀ ਸਜ਼ਾ ਭੁਗਤ ਰਹੇ ਅਤੇ ਫਿਲਹਾਲ ਪੈਰੋਲ ‘ਤੇ ਚੱਲ ਰਹੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਤਿਹਾੜ ਜੇਲ੍ਹ ਤੋਂ ਰਿਹਾਅ ਕਰ ਦਿੱਤੇ ਜਾਣਗੇ ਕਿਉਂਕਿ ਦਿੱਲੀ ਸਰਕਾਰ ਨੇ ਸਜ਼ਾ ਵਿੱਚ ਛੇ ਮਹੀਨੇ ਘੱਟ ਕਰਨ ਦੀ ਛੋਟ ਦੇ ਦਿੱਤੀ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਦਿੱਲੀ ਸਰਕਾਰ ਨੇ ਕੋਵਿਡ-19 ਮਹਾਮਾਰੀ ਦੇ ਮੱਦੇਨਜ਼ਰ ਜੇਲ੍ਹ ਵਿੱਚ ਭੀੜ ਨੂੰ ਘਟਾਉਣ ਲਈ ਸੋਮਵਾਰ ਨੂੰ ਆਦੇਸ਼ ਪਾਸ ਕਰਕੇ ਉਨ੍ਹਾਂ ਕੈਦੀਆਂ ਨੂੰ ਸਜ਼ਾ ਵਿੱਚ ਛੇ ਮਹੀਨੇ ਦੀ ਵਿਸ਼ੇਸ਼ ਛੋਟ ਦਿੱਤੀ ਹੈ, ਜੋ ਆਪਣੀ ਦਸ ਸਾਲ ਦੀ ਸਜ਼ਾ ‘ਚੋਂ ਸਾਢੇ ਨੌਂ ਸਾਲ ਪੂਰੇ ਕਰ ਚੁੱਕੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਕਿਉਂਕਿ 86 ਸਾਲਾ ਸਾਬਕਾ ਮੁੱਖ ਮੰਤਰੀ ਚੌਟਾਲਾ ਆਪਣੀ ਨੌਂ ਸਾਲ ਨੌਂ ਮਹੀਨੇ ਦੀ ਸਜ਼ਾ ਪੂਰੀ ਕਰ ਚੁੱਕੇ ਹਨ, ਇਸ ਲਈ ਉਹ ਜੇਲ੍ਹ ‘ਚੋਂ ਰਿਹਾਅ ਹੋਣ ਦੇ ਹੱਕਦਾਰ ਹਨ।
ਸੀਨੀਅਰ ਅਧਿਕਾਰੀ ਨੇ ਦੱਸਿਆ, ”ਚੌਟਾਲਾ 16 ਜਨਵਰੀ 2013 ਤੋਂ ਜੇਲ੍ਹ ਵਿੱਚ ਹਨ। ਕਰੋਨਾ ਕਾਰਨ ਉਨ੍ਹਾਂ ਨੂੰ 26 ਮਾਰਚ 2020 ਤੋਂ 21 ਫਰਵਰੀ 2021 ਤੱਕ ਪੈਰੋਲ ਦਿੱਤੀ ਗਈ ਸੀ। ਹਾਈਕੋਰਟ ਨੇ ਉਨ੍ਹਾਂ ਦੀ ਪੈਰੋਲ ਵਧਾ ਦਿੱਤੀ ਸੀ।”

 

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਜਥੇਦਾਰ ਗਿਆਨੀ ਰਘਬੀਰ ਸਿੰਘ, ਐਡਵੋਕੇਟ ਧਾਮੀ ਸਮੇਤ ਵੱਡੀ ਗਿਣਤੀ ‘ਚ ਸੰਗਤਾਂ ਹੋਈਆਂ ਸ਼ਾਮਲ ਅੰਮ੍ਰਿਤਸਰ/ਬਿਊਰੋ ਨਿਊਜ਼ …