Breaking News
Home / ਦੁਨੀਆ / ਕਸ਼ਮੀਰ ਨੂੰ ਛੱਡ ਕੇ ਅੱਤਵਾਦ ‘ਤੇ ਵਾਰਤਾ ਲਈ ਭਾਰਤ ਤਿਆਰ

ਕਸ਼ਮੀਰ ਨੂੰ ਛੱਡ ਕੇ ਅੱਤਵਾਦ ‘ਤੇ ਵਾਰਤਾ ਲਈ ਭਾਰਤ ਤਿਆਰ

logo-2-1-300x105ਪਾਕਿ ਵਿਦੇਸ਼ ਸਕੱਤਰ ਦੇ ਸੱਦੇ ਦਾ ਭਾਰਤ ਨੇ ਦਿੱਤਾ ਜਵਾਬ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਨੇ ਪਾਕਿਸਤਾਨ ਵੱਲੋਂ ਕਸ਼ਮੀਰ ਮੁੱਦੇ ‘ਤੇ ਵਿਦੇਸ਼ ਸਕੱਤਰ ਪੱਧਰ ਦੀ ਗੱਲਬਾਤ ਦੀ ਤਜਵੀਜ਼ ਨੂੰ ਮੁੱਢੋਂ ਖ਼ਾਰਜ ਕਰਦਿਆਂ ਕਿਹਾ ਹੈ ਕਿ ਉਹ ਸਰਹੱਦ ਪਾਰੋਂ ਅੱਤਵਾਦ ਅਤੇ ਘੁਸਪੈਠ ਨਾਲ ਸਬੰਧਤ ਸਾਰੇ ਮੁੱਦਿਆਂ ‘ਤੇ ਵਿਚਾਰ ਵਟਾਂਦਰਾ ਕਰਨ ਲਈ ਤਿਆਰ ਹੈ ਪਰ ਕਸ਼ਮੀਰ ਜਾਂ ਉਥੋਂ ਦੇ ਹਾਲਾਤ ਬਾਰੇ ਕੋਈ ਵਾਰਤਾ ਨਹੀਂ ਕੀਤੀ ਜਾਏਗੀ। ਪਾਕਿਸਤਾਨ ਦੇ ਵਿਦੇਸ਼ ਸਕੱਤਰ ਐਜ਼ਾਜ਼ ਅਹਿਮਦ ਚੌਧਰੀ ਵੱਲੋਂ ਦਿੱਤੇ ਗਏ ਸੱਦੇ ਦਾ ਜਵਾਬ ਦਿੰਦਿਆਂ ਭਾਰਤ ਦੇ ਵਿਦੇਸ਼ ਸਕੱਤਰ ਐਸ ਜੈਸ਼ੰਕਰ ਨੇ ਇਸਲਾਮਾਬਾਦ ਦਾ ਦੌਰਾ ਕਰਨ ਦੀ ਇੱਛਾ ਜ਼ਾਹਰ ਕੀਤੀ ਹੈ ਪਰ ਨਾਲ ਹੀ ਕਿਹਾ ਕਿ ਜੰਮੂ ਕਸ਼ਮੀਰ ਦੇ ਹਾਲਾਤ ਬਾਰੇ ਪਾਕਿਸਤਾਨ ਨੂੰ ਗੱਲਬਾਤ ਕਰਨ ਦਾ ਕੋਈ ਅਧਿਕਾਰ ਨਹੀਂ ਹੈ ਅਤੇ ਇਹ ਭਾਰਤ ਦਾ ਅੰਦਰੂਨੀ ਮਾਮਲਾ ਹੈ। ਭਾਰਤ ਦੇ ਜਵਾਬ ਨੂੰ ਇਸਲਾਮਾਬਾਦ ਵਿਚ ਭਾਰਤੀ ਹਾਈ ਕਮਿਸ਼ਨਰ ਗੌਤਮ ਬੰਬਾਵਾਲੇ ਨੇ ਪਾਕਿਸਤਾਨ ਨੂੰ ਸੌਂਪਿਆ। ਪਾਕਿਸਤਾਨ ਨੇ ਭਾਰਤ ਨੂੰ ਕਸ਼ਮੀਰ ਦੇ ਮੁੱਦੇ ‘ਤੇ ਇਹ ਆਖਦਿਆਂ ਗੱਲਬਾਤ ਦਾ ਸੱਦਾ ਦਿੱਤਾ ਸੀ ਕਿ ‘ਕੌਮਾਂਤਰੀ ਕੌਲ’ ਤਹਿਤ ਦੋਵੇਂ ਮੁਲਕਾਂ ਨੂੰ ਇਹ ਮਸਲਾ ਰਲ ਕੇ ਹੱਲ ਕਰਨਾ ਚਾਹੀਦਾ ਹੈ। ਕਸ਼ਮੀਰ ਵਿਚ ਹਿਜ਼ਬੁਲ ਮੁਜਾਹਦੀਨ ਦੇ ਕਮਾਂਡਰ ਬੁਰਹਾਨ ਵਾਨੀ ਨੂੰ ਮੁਕਾਬਲੇ ਵਿਚ ਮਾਰ ਮੁਕਾਉਣ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਦਰਮਿਆਨ ਸ਼ਬਦੀ ਜੰਗ ਤੇਜ਼ ਹੋ ਗਈ ਹੈ। ઠ ઠ ઠ ઠ ઠ ઠ ઠ ઠ ઠ ઠ ઠ
ਭਾਰਤ ਤੇ ਪਾਕਿ ਗੱਲਬਾਤ ਨੂੰ ਦੇਣ ਤਰਜੀਹ: ਅਮਰੀਕਾ
ਵਾਸ਼ਿੰਗਟਨ: ਅਮਰੀਕਾ ਨੇ ਕਿਹਾ ਹੈ ਕਿ ਉਹ ਭਾਰਤ ਅਤੇ ਪਾਕਿਸਤਾਨ ਵਿਚਕਾਰ ਵਾਰਤਾ ਨੂੰ ਉਤਸ਼ਾਹਿਤ ਕਰੇਗਾ। ਵਿਦੇਸ਼ ਵਿਭਾਗ ਦੇ ਉਪ ਤਰਜਮਾਨ ਮਾਰਕ ਟੋਨਰ ਨੇ ਕਿਹਾ ਕਿ ਦੋਵੇਂ ਮੁਲਕਾਂ ਨੂੰ ਅੱਤਵਾਦ ਦੇ ਟਾਕਰੇ ਲਈ ਸਹਿਯੋਗ ਕਰਨਾ ਚਾਹੀਦਾ ਹੈ। ਉਸ ਨੇ ਕਿਹਾ ਕਿ ਅਮਰੀਕਾ ਦੋਵੇਂ ਮੁਲਕਾਂ ਨੂੰ ਵਾਰਤਾ ਲਈ ਵਾਰ-ਵਾਰ ਆਖਦਾ ਰਿਹਾ ਹੈ ਅਤੇ ਇਸ ਵਿਚ ਦੋਵੇਂ ਮੁਲਕਾਂ ਦੇ ਨਾਲ-ਨਾਲ ਖ਼ਿੱਤੇ ਦੀ ਵੀ ਭਲਾਈ ਹੈ।

Check Also

ਮਲੇਸ਼ੀਆ ’ਚ ਨੇਵੀ ਦੇ ਦੋ ਹੈਲੀਕਾਪਟਰ ਟਕਰਾਏ – 10 ਕਰੂ ਮੈਂਬਰਾਂ ਦੀ ਮੌਤ

ਪਰੇਡ ਦੀ ਰਿਹਰਸਲ ਦੌਰਾਨ ਵਾਪਰਿਆ ਹਾਦਸਾ ਨਵੀਂ ਦਿੱਲੀ/ਬਿਊਰੋ ਨਿਊਜ਼ ਮਲੇਸ਼ੀਆ ਦੀ ਨੇਵੀ ਦੇ ਦੋ ਹੈਲੀਕਾਪਟਰ …