‘ਆਪ’ ਵਿਚ ਸ਼ਾਮਲ ਹੋਏ ਸਾਬਕਾ ਆਈਜੀ ਕੁੰਵਰ ਵਿਜੈ ਪ੍ਰਤਾਪ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਰਾਹੀਂ ਸੂਬੇ ਵਿੱਚ ਰਾਜਨੀਤੀ ਨੂੰ ਇਕ ਨਵੀਂ ਦਿਸ਼ਾ ਦੇਣਾ ਚਾਹੁੰਦੇ ਹਨ। ਉਹ ਅਜਿਹੀ ਰਾਜਨੀਤੀ ਦਾ ਦੌਰ ਲਿਆਉਣਾ ਚਾਹੁੰਦੇ ਹਨ, ਜਿਸ ਵਿਚ ਹਰ ਪੰਜਾਬੀ ਦੀ ਭਾਗੀਦਾਰੀ ਹੋਵੇ ਅਤੇ ਸਰਬੱਤ ਦੇ ਭਲੇ ਲਈ ਕੰਮ ਕੀਤਾ ਜਾਵੇ।
ਸੂਬੇ ਦੀ ਖੁਸ਼ਹਾਲੀ ਲਈ ਇਕ ਨਵੀਂ ਤੇ ਚੰਗੀ ਸ਼ੁਰੂਆਤ ਕੀਤੀ ਜਾਵੇ। ਉਨ੍ਹਾਂ ਬਰਗਾੜੀ ਕਾਂਡ ਦੀ ਜਾਂਚ ਵਿੱਚ ਸਾਹਮਣੇ ਆਏ ਅੜਿੱਕਿਆਂ ਦਾ ਜ਼ਿਕਰ ਵੀ ਕੀਤਾ। ਇਸ ਮੌਕੇ ਭਗਵੰਤ ਮਾਨ ਨੇ ਵੀ ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਪਾਰਟੀ ਵਿੱਚ ਸਵਾਗਤ ਕੀਤਾ। ਇਸ ਮੌਕੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ, ਦਿੱਲੀ ਤੋਂ ਵਿਧਾਇਕ ਰਾਘਵ ਚੱਢਾ, ਸਰਬਜੀਤ ਕੌਰ ਮਾਣੂੰਕੇ, ਸਾਬਕਾ ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ ਸਮੇਤ ਹੋਰ ਸੀਨੀਅਰ ਆਗੂ ਹਾਜ਼ਰ ਸਨ।
ਕੇਜਰੀਵਾਲ ਨੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ
ਅੰਮ੍ਰਿਤਸਰ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਵੀ ਟੇਕਿਆ। ਕੁੰਵਰ ਵਿਜੇ ਪ੍ਰਤਾਪ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰਨ ਤੋਂ ਬਾਅਦ ਕੇਜਰੀਵਾਲ ਦਰਬਾਰ ਸਾਹਿਬ ਨਤਮਸਤਕ ਹੋਏ ਅਤੇ ਪਾਰਟੀ ਦੀ ਸਫਲਤਾ ਅਤੇ ਸਰਬਤ ਦੇ ਭਲੇ ਲਈ ਅਰਦਾਸ ਕੀਤੀ। ਪਾਰਟੀ ਆਗੂਆਂ ਨੇ ਕਿਹਾ ਕਿ ਕੇਜਰੀਵਾਲ ਗੁਰੂ ਘਰ ਨੂੰ ਸਮਰਪਿਤ ਹਨ ਅਤੇ ਜਦੋਂ ਵੀ ਪੰਜਾਬ ਆਉਂਦੇ ਹਨ ਤਾਂ ਇੱਥੇ ਨਤਮਸਤਕ ਹੁੰਦੇ ਹਨ।
ਯੂਥ ਕਾਂਗਰਸ ਵੱਲੋਂ ਕੇਜਰੀਵਾਲ ਦੀ ਫੇਰੀ ਦਾ ਵਿਰੋਧ
ਯੂਥ ਕਾਂਗਰਸ ਦੇ ਵਰਕਰਾਂ ਨੇ ਅਰਵਿੰਦ ਕੇਜਰੀਵਾਲ ਦੀ ਆਮਦ ਦਾ ਵਿਰੋਧ ਕੀਤਾ। ਕੇਜਰੀਵਾਲ ਦੀ ਆਮਦ ‘ਤੇ ਯੂਥ ਕਾਂਗਰਸ ਨੇ ਸ਼ਹਿਰ ਵਿਚ ਵੱਖ-ਵੱਖ ਥਾਵਾਂ ‘ਤੇ ਵਿਰੋਧ ਦਰਸਾਉਂਦੇ ਹੋਰਡਿੰਗ ਲਾਏ ਸਨ। ਉਨ੍ਹਾਂ ਸਰਕਟ ਹਾਊਸ ਨੇੜੇ ਕੇਜਰੀਵਾਲ ਦਾ ਕਾਫਲਾ ਆਉਣ ‘ਤੇ ਨਾਅਰੇਬਾਜ਼ੀ ਕੀਤੀ ਅਤੇ ਕਾਲੇ ਝੰਡੇ ਵੀ ਦਿਖਾਏ। ਪ੍ਰਦਰਸ਼ਨਕਾਰੀਆਂ ‘ਕੇਜਰੀਵਾਲ ਵਾਪਸ ਜਾਓ’ ਦੇ ਨਾਅਰੇ ਵੀ ਲਗਾਏ।
ਲਕਸ਼ਮੀ ਕਾਂਤਾ ਚਾਵਲਾ ਵੀ ਦੁਰਗਿਆਨਾ ਮੰਦਰ ਪੁੱਜੇ
ਅਰਵਿੰਦ ਕੇਜਰੀਵਾਲ ਦੁਰਗਿਆਨਾ ਮੰਦਰ ਵੀ ਮੱਥਾ ਟੇਕਣ ਵਾਸਤੇ ਗਏ। ਇਸ ਦੌਰਾਨ ਉੱਥੇ ਭਾਜਪਾ ਆਗੂ ਲਕਸ਼ਮੀ ਕਾਂਤਾ ਚਾਵਲਾ ਵੀ ਪੁੱਜੇ ਹੋਏ ਸਨ। ਮੰਦਰ ਕਮੇਟੀ ਦੇ ਪ੍ਰਧਾਨ ਰਮੇਸ਼ ਕੁਮਾਰ ਨੇ ਆਖਿਆ ਕਿ ਪ੍ਰੋ.ਚਾਵਲਾ ਮੰਦਰ ਕਮੇਟੀ ਦੀ ਸਰਪ੍ਰਸਤ ਵੀ ਹਨ। ਇੱਥੇ ਦੱਸਣਯੋਗ ਹੈ ਕਿ ਪ੍ਰੋ. ਚਾਵਲਾ ਪਹਿਲਾਂ ਵੀ ਪਿਛਲੇ ਦੌਰੇ ਸਮੇਂ ਸਰਕਟ ਹਾਊਸ ‘ਚ ਕੇਜਰੀਵਾਲ ਨੂੰ ਮਿਲ ਚੁੱਕੇ ਹਨ।
Check Also
ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨੇ ਸੰਸਦ ਭਵਨ ਦੇ ਬਾਹਰ ਕੀਤਾ ਵਿਰੋਧ ਪ੍ਰਦਰਸ਼ਨ
ਕਿਹਾ : ਸਰਕਾਰ ਕਿਸਾਨਾਂ ਦੀਆਂ ਫਸਲਾਂ ਖਰੀਦਣ ’ਚ ਜਾਣ ਬੁੱਝ ਕੇ ਕਰ ਰਹੀ ਹੈ ਦੇਰੀ …