-5.9 C
Toronto
Monday, December 22, 2025
spot_img
Homeਪੰਜਾਬਪ੍ਰੋਫੈਸਰ ਆਫ਼ ਸਿੱਖਇਜ਼ਮ ਡਾ: ਜੋਧ ਸਿੰਘ ਨਹੀਂ ਰਹੇ

ਪ੍ਰੋਫੈਸਰ ਆਫ਼ ਸਿੱਖਇਜ਼ਮ ਡਾ: ਜੋਧ ਸਿੰਘ ਨਹੀਂ ਰਹੇ

ਪਟਿਆਲਾ : ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਪ੍ਰੋਫੈਸਰ, ਸਿੱਖ ਵਿਸ਼ਵ ਕੋਸ਼ ਵਿਭਾਗ ਦੇ ਮੁੱਖ ਸੰਪਾਦਕ, ਪ੍ਰੋਫ਼ੈਸਰ ਆਫ਼ ਸਿੱਖਿਜ਼ਮ ਡਾ. ਜੋਧ ਸਿੰਘ ਅਕਾਲ ਚਲਾਣਾ ਕਰ ਗਏ ਹਨ। ਡਾ.ਜੋਧ ਸਿੰਘ ਜੋ 70 ਵਰ੍ਹਿਆਂ ਦੇ ਸਨ, ਉਹ ਆਪਣੇ ਪਿੱਛੇ ਪਤਨੀ, ਇਕ ਬੇਟਾ ਤੇ ਨੂੰਹ ਛੱਡ ਗਏ। ਡਾ.ਜੋਧ ਸਿੰਘ ਨੇ ਆਪਣਾ ਅਕਾਦਮਿਕ ਸਫ਼ਰ ਬਨਾਰਸ ਹਿੰਦੂ ਯੂਨੀਵਰਸਿਟੀ ਤੋਂ ਦਰਸ਼ਨ ਸ਼ਾਸਤਰ ਅਤੇ ਅੰਗਰੇਜ਼ੀ ਵਿਚ ਮਾਸਟਰ ਡਿਗਰੀ ਪ੍ਰਾਪਤ ਕਰਕੇ ਸ਼ੁਰੂ ਕੀਤਾ। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਿੱਖ ਵਿਸ਼ਵ ਕੋਸ਼ ਵਿਭਾਗ ‘ਚ ਬਤੌਰ ਪ੍ਰੋਫੈਸਰ ਉਨ੍ਹਾਂ ਨੇ ਸਿੱਖ ਚਿੰਤਨ, ਦਰਸ਼ਨ ਅਤੇ ਗੁਰਬਾਣੀ ਤੇ ਬਹੁਤ ਵਿਸਤਾਰ ਪੂਰਵਕ ਕੰਮ ਕੀਤਾ। ਡਾ.ਜੋਧ ਸਿੰਘ ਵਲੋਂ ਕੀਤੇ ਵੱਡੇ ਕੰਮਾਂ ‘ਚੋਂ ਵਾਰਾਂ ਭਾਈ ਗੁਰਦਾਸ ਦਾ ਅੰਗਰੇਜ਼ੀ ‘ਚ ਤਰਜਮਾ ਕਰਨਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਹਿੰਦੀ ‘ਚ ਤਰਜਮਾ ਕਰਨਾ ਸ਼ਾਮਿਲ ਹਨ। ਡਾ.ਜੋਧ ਸਿੰਘ ਨੇ ਦਸਮ ਗ੍ਰੰਥ ਦੀਆਂ ਬਾਣੀਆਂ ਤੇ ਮਹੱਤਵਪੂਰਨ ਕਾਰਜ ਕੀਤੇ। ਡਾ. ਜੋਧ ਸਿੰਘ ਦੇ ਜਾਣ ਨਾਲ ਸਿੱਖ ਜਗਤ ਅਤੇ ਅਕਾਦਮਿਕ ਜਗਤ ਦੀਆਂ ਵੱਖ-ਵੱਖ ਹਸਤੀਆਂ ‘ਚ ਸੋਗ ਦੀ ਲਹਿਰ ਹੈ।
ਮੁੱਖ ਮੰਤਰੀ ਵਲੋਂ ਦੁੱਖ ਦਾ ਪ੍ਰਗਟਾਵਾ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਾ. ਜੋਧ ਸਿੰਘ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਡਾ. ਜੋਧ ਸਿੰਘ ਦੇ ਤੁਰ ਜਾਣ ਨਾਲ ਸਿੱਖ ਸਾਹਿੱਤਿਕ ਹਲਕਿਆਂ ‘ਚ ਵੱਡਾ ਖ਼ਲਾਅ ਪੈਦਾ ਹੋ ਗਿਆ ਜਿਹੜਾ ਕਿ ਭਰਨਾ ਮੁਸ਼ਕਲ ਹੈ।

RELATED ARTICLES
POPULAR POSTS