Breaking News
Home / ਪੰਜਾਬ / ਹਾਰਦਿਕ ਪਟੇਲ ਨੇ ਖਟਕੜ ਕਲਾਂ ਪਹੁੰਚ ਕੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਯਾਦ

ਹਾਰਦਿਕ ਪਟੇਲ ਨੇ ਖਟਕੜ ਕਲਾਂ ਪਹੁੰਚ ਕੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਯਾਦ

ਕਿਹਾ -ਭਗਤ ਸਿੰਘ ਦੀ ਸ਼ਹੀਦੀ ਨੌਜਵਾਨਾਂ ਲਈ ਪ੍ਰੇਰਨਾ ਸਰੋਤ
ਬੰਗਾ : ਨੌਜਵਾਨ ਆਗੂ ਅਤੇ ਗੁਜਰਾਤ ਪ੍ਰਦੇਸ਼ ਕਾਂਗਰਸ ਕਮੇਟੀ ਦੇ ਵਰਕਿੰਗ ਪ੍ਰਧਾਨ ਹਾਰਦਿਕ ਪਟੇਲ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਉਨ੍ਹਾਂ ਦੀ ਯਾਦਗਾਰ ‘ਤੇ ਸ਼ਰਧਾ ਫੁੱਲ ਅਰਪਿਤ ਕੀਤੇ ਅਤੇ ਉਨ੍ਹਾਂ ਦੇ ਜੱਦੀ ਘਰ ਦਾ ਦੌਰਾ ਵੀ ਕੀਤਾ। ਸ਼ਹੀਦ-ਏ-ਆਜ਼ਮ ਦੇ ਪਿਤਾ ਸ. ਕਿਸ਼ਨ ਸਿੰਘ ਦੇ ਸਮਾਰਕ ਅਤੇ ਸ਼ਹੀਦ-ਏ-ਆਜ਼ਮ ਦੀ ਪ੍ਰਤਿਮਾ ਅੱਗੇ ਸ਼ਰਧਾ ਸੁਮਨ ਅਰਪਿਤ ਕਰਨ ਤੋਂ ਬਾਅਦ ਉਨ੍ਹਾਂ ਆਖਿਆ ਕਿ ਉਹ ਬਹੁਤ ਖੁਸ਼ਨਸੀਬ ਹਨ, ਜਿਨ੍ਹਾਂ ਨੂੰ ਵੀਰਾਂ ਦੀ ਇਸ ਪਵਿੱਤਰ ਧਰਤੀ ਨੂੰ ਸਿਜਦਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਜਿਹਾ ਨਾਂਅ ਹੈ, ਜਿਸ ਨੇ ਨੌਜਵਾਨਾਂ ਵਿੱਚ ਕ੍ਰਾਂਤੀ ਲਿਆ ਕੇ ਦੇਸ਼ ਦੀ ਆਜ਼ਾਦੀ ਦਾ ਰਾਹ ਪੱਧਰਾ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੁਰਬਾਨੀ ਸਾਡੇ ਲਈ ਪ੍ਰੇਰਨਾ ਸਰੋਤ ਹੈ ਅਤੇ ਉਹ ਅੱਜ ਵੀ ਨੌਜਵਾਨਾਂ ਦੇ ਆਦਰਸ਼ ਹਨ। ਉਨ੍ਹਾਂ ਕਿਹਾ ਕਿ ਗੁਜਰਾਤ ਵਿੱਚ ਆਪਣੇ ਜੇਲ੍ਹ ਦੇ ਦਿਨਾਂ ਦੌਰਾਨ ਉਨ੍ਹਾਂ ਨੂੰ ਸ਼ਹੀਦ ਭਗਤ ਸਿੰਘ ਨੂੰ ਪੜ੍ਹਨ ਦਾ ਕਾਫੀ ਮੌਕਾ ਮਿਲਿਆ ਪ੍ਰੰਤੂ ਇੱਥੇ ਪਹੁੰਚ ਕੇ ਇਕ ਅਲੱਗ ਹੀ ਅਨੁਭਵ ਹੋਇਆ, ਕਿਉਂਕਿ ਪੜ੍ਹਨ ਅਤੇ ਜਾ ਕੇ ਦੇਖਣ ਵਿੱਚ ਬਹੁਤ ਵੱਡਾ ਫਰਕ ਹੁੰਦਾ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬ ਵਿਚਲੀਆਂ ਇਤਿਹਾਸਕ ਅਤੇ ਵਿਰਾਸਤੀ ਥਾਵਾਂ ਦਾ ਦੌਰਾ ਕਰਨਗੇ।

Check Also

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬਣੇ ਕਾਂਗਰਸ ਪਾਰਟੀ ਦੇ ਸਟਾਰ ਪ੍ਰਚਾਰਕ

ਸੂਚੀ ਵਿਚ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਨਾਮ ਵੀ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ …