Breaking News
Home / ਪੰਜਾਬ / ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ‘ਚ ਮੁੜ ਤੋਂ ਪਹੁੰਚਣ ਲੱਗੀ ਪਾਕਿ ਦੀ ਸੰਗਤ

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ‘ਚ ਮੁੜ ਤੋਂ ਪਹੁੰਚਣ ਲੱਗੀ ਪਾਕਿ ਦੀ ਸੰਗਤ

ਪਾਕਿ ਦੀਆਂ ਸੰਗਤਾਂ ਨੇ ਭਾਰਤ ਨੂੰ ਵੀ ਲਾਂਘਾ ਖੋਲ੍ਹਣ ਦੀ ਕੀਤੀ ਅਪੀਲ
ਅੰਮ੍ਰਿਤਸਰ/ਸੁਰਿੰਦਰ ਕੋਛੜ : ਪਾਕਿਸਤਾਨ ਸਰਕਾਰ ਵਲੋਂ ਕਰੋਨਾ ਦੇ ਫੈਲਾਅ ਨੂੰ ਰੋਕਣ ਹਿਤ ਕਈ ਦਿਨਾਂ ਤੱਕ ਕਰਤਾਰਪੁਰ ਲਾਂਘਾ ਬੰਦ ਰੱਖੇ ਜਾਣ ਦੇ ਬਾਅਦ ਹੁਣ ਮੁੜ ਤੋਂ ਲਾਂਘਾ ਖੋਲ੍ਹੇ ਜਾਣ ਉਪਰੰਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਪਾਕਿ ਸੰਗਤਾਂ ਦੀਆਂ ਰੌਣਕਾਂ ਜੁੜਨੀਆਂ ਸ਼ੁਰੂ ਹੋ ਗਈਆਂ ਹਨ। ਜਾਣਕਾਰੀ ਅਨੁਸਾਰ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਵਲੋਂ ਪਾਕਿਸਤਾਨੀ ਗ਼ੈਰ-ਸਿੱਖ ਯਾਤਰੂਆਂ ਦੇ ਗੁਰਦੁਆਰਾ ਸਾਹਿਬ ਵਿਖੇ ਆਉਣ ਲਈ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਦਾ ਸਮਾਂ ਤਹਿ ਕੀਤਾ ਗਿਆ ਹੈ। ਜਦਕਿ ਪਾਕਿਸਤਾਨੀ ਹਿੰਦੂ-ਸਿੱਖਾਂ ਲਈ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਸਮੇਂ ਦੀ ਕੋਈ ਪਾਬੰਦੀ ਨਹੀਂ ਹੈ ਅਤੇ ਉਨ੍ਹਾਂ ਪਾਸੋਂ ਗੁਰਦੁਆਰਾ ਸਾਹਿਬ ਵਿਖੇ ਆਉਣ ਲਈ ਕਿਸੇ ਤਰ੍ਹਾਂ ਦੀ ਕੋਈ ਦਾਖਲਾ ਫ਼ੀਸ ਨਹੀਂ ਵਸੂਲੀ ਜਾ ਰਹੀ ਹੈ, ਜਦਕਿ ਪਾਕਿ ਵਿਜ਼ਟਰ ਲਈ ਗੁਰਦੁਆਰਾ ਸਾਹਿਬ ‘ਚ ਦਾਖ਼ਲੇ ‘ਤੇ 200 ਰੁਪਏ ਟਿਕਟ ਲਗਾਈ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਕੋਵਿਡ-19 ਦੇ ਵੱਧ ਰਹੇ ਮਾਮਲਿਆਂ ਕਾਰਨ ਭਾਰਤ ਵਲੋਂ ਕਰਤਾਰਪੁਰ ਲਾਂਘਾ ਅਸਥਾਈ ਤੌਰ ‘ਤੇ ਬੰਦ ਕਰ ਦਿੱਤਾ ਗਿਆ ਸੀ।
ਪਾਕਿ ਸਿੱਖ ਭਾਈਚਾਰੇ ਨੇ ਭਾਰਤ ਸਰਕਾਰ ਅਤੇ ਵਿਸ਼ੇਸ਼ ਤੌਰ ‘ਤੇ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਾਗੀਰ ਕੌਰ ਪਾਸੋਂ ਮੰਗ ਕੀਤੀ ਹੈ ਕਿ ਲਾਂਘੇ ਰਾਹੀਂ ਭਾਰਤੀ ਸੰਗਤ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਆਉਣ ਦੀ ਖੁੱਲ੍ਹ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਕੋਵਿਡ-19 ਦੇ ਮੱਦੇਨਜ਼ਰ ਲਾਂਘੇ ਰਾਹੀਂ ਭਾਰਤ ਵਲੋਂ ਆਉਣ ਵਾਲੀ ਸੰਗਤ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਹਰ ਤਰ੍ਹਾਂ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ।

Check Also

ਲੁਧਿਆਣਾ ਤੋਂ ‘ਆਪ’ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਨੂੰ ਸ਼ਰਾਬ ਨਾਲ ਤੋਲਿਆ

ਮਜੀਠੀਆ ਬੋਲੇ : ਲੋਕਾਂ ਨੇ ਪੀਤੀ ਤੁਪਕਾ ਤੁਪਕਾ ‘ਆਪ’ ਵਾਲਿਆਂ ਨੇ ਪੀਤੀ ਬਾਟੇ ਨਾਲ ਲੁਧਿਆਣਾ/ਬਿਊਰੋ …