ਰੇਵਾੜੀ : ਭਾਰਤ ਦੇ ਰੱਖਿਆ ਮੰਤਰੀ ਮਨੋਹਰ ਪਾਰੀਕਰ ਨੇ ਕਿਹਾ ਹੈ ਕਿ ਪਾਕਿਸਤਾਨ ਤੇ ਨਰਕ ਵਿਚ ਕੋਈ ਫਰਕ ਨਹੀਂ ਹੈ।
ਇੱਥੇ ਇਕ ਪ੍ਰੋਗਰਾਮ ਵਿਚ ਪਾਕਿਸਤਾਨ ਨੂੰ ਖਰੀਆਂ-ਖਰੀਆਂ ਸੁਣਾਉਂਦਿਆਂ ਰੱਖਿਆ ਮੰਤਰੀ ਨੇ ਕਿਹਾ ਕਿ ਪਾਕਿਸਤਾਨ ਅੱਤਵਾਦ ਨੂੰ ਹੱਲਾਸ਼ੇਰੀ ਦੇ ਰਿਹਾ ਹੈ। ਉਹ ਭਾਰਤ ਵਿਰੁੱਧ ਵੀ ਮਾੜਾ ਪ੍ਰਚਾਰ ਕਰਦਾ ਹੈ। ਸਰਹੱਦ ਪਾਰ ਤੋਂ ਘੁਸਪੈਠ ਕਰਵਾਉਂਦਾ ਹੈ। ਅੱਜ ਹਾਲਤ ਇਹ ਬਣ ਗਈ ਹੈ ਕਿ ਪਾਕਿਸਤਾਨ ਖੁਦ ਹੀ ਅੱਤਵਾਦ ਦੇ ਸਿੱਟੇ ਭੁਗਤ ਰਿਹਾ ਹੈ। ਉਸ ਅੰਦਰ ਹੁਣ ਲੜਨ ਦੀ ਸਮਰੱਥਾ ਨਹੀਂ ਰਹੀ। ਉਨ੍ਹਾਂ ਕਿਹਾ ਕਿ ਸਾਡੇ ਜਵਾਨ ਚੌਕਸ ਹਨ ਅਤੇ ਉਹ ਪਾਕਿਸਤਾਨ ਵਲੋਂ ਕੀਤੀ ਜਾ ਰਹੀ ਘੁਸਪੈਠ ਨੂੰ ਸਫਲ ਨਹੀਂ ਹੋਣ ਦੇ ਰਹੇ।
Check Also
ਡੋਨਾਲਡ ਟਰੰਪ ਦੀਆਂ ਰੈਲੀਆਂ ਤੋਂ ਲੋਕ ਕੰਨੀ ਕਤਰਾਉਣ ਲੱਗੇ : ਹੈਰਿਸ
ਕਮਲਾ ਹੈਰਿਸ ਨੇ ਟਰੰਪ ਦੀ ਜੰਮ ਕੇ ਕੀਤੀ ਆਲੋਚਨਾ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਵਿਚ ਰਾਸ਼ਟਰਪਤੀ …