Breaking News
Home / ਪੰਜਾਬ / ਸੁਨੀਲ ਜਾਖੜ ਨੂੰ ਵੀ ਆਇਆ ਗੁੱਸਾ!

ਸੁਨੀਲ ਜਾਖੜ ਨੂੰ ਵੀ ਆਇਆ ਗੁੱਸਾ!

ਫਤਿਹਜੰਗ ਸਿੰਘ ਬਾਜਵਾ ਨੌਜਵਾਨਾਂ ਤੋਂ ਮੰਗਣ ਮੁਆਫੀ : ਜਾਖੜ
ਚੰਡੀਗੜ੍ਹ/ਬਿਊਰੋ ਨਿਊਜ਼
ਕੈਪਟਨ ਅਮਰਿੰਦਰ ਸਰਕਾਰ ਵਲੋਂ ਦੋ ਵਿਧਾਇਕਾਂ ਫਤਿਹਜੰਗ ਸਿੰਘ ਬਾਜਵਾ ਅਤੇ ਰਾਕੇਸ਼ ਪਾਂਡੇ ਦੇ ਪੁੱਤਰਾਂ ਨੂੰ ਦਿੱਤੀ ਗਈ ਸਰਕਾਰੀ ਨੌਕਰੀ ਨੇ ਕਾਂਗਰਸ ਦੇ ਕਲੇਸ਼ ਨੂੰ ਹੋਰ ਵਧਾ ਦਿੱਤਾ। ਫਤਿਹਜੰਗ ਸਿੰਘ ਬਾਜਵਾ ਨੇ ਤਾਂ ਆਪਣੇ ਪੁੱਤਰ ਲਈ ਸਰਕਾਰੀ ਨੌਕਰੀ ਤੋਂ ਨਾਂਹ ਕਰ ਦਿੱਤੀ ਅਤੇ ਰਾਕੇਸ਼ ਪਾਂਡੇ ਹੋਰਾਂ ਨੇ ਅਜੇ ਤੱਕ ਫੈਸਲਾ ਨਹੀਂ ਲਿਆ। ਫਤਹਿਜੰਗ ਸਿੰਘ ਬਾਜਵਾ ਤੇ ਉਨ੍ਹਾਂ ਦੇ ਪੁੱਤਰ ਨੇ ਪ੍ਰੈਸ ਕਾਨਫਰੰਸ ਕਰਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ’ਤੇ ਵੀ ਸਵਾਲ ਚੁੱਕੇ ਸਨ ਅਤੇ ਕਿਹਾ ਸੀ ਕਿ ਜਾਖੜ ਨੇ ਵੀ ਆਪਣੇ ਪੁੱਤਰ ਨੂੰ ਚੇਅਰਮੈਨ ਬਣਾਇਆ ਹੋਇਆ ਹੈ। ਇਸ ਤੋਂ ਬਾਅਦ ਸੁਨੀਲ ਜਾਖੜ ਵੀ ਗੁੱਸੇ ਨਾਲ ਭਰ ਗਏ ਅਤੇ ਉਨ੍ਹਾਂ ਕਿਹਾ ਕਿ ਫਤਿਹਜੰਗ ਸਿੰਘ ਬਾਜਵਾ ਨੂੰ ਨੌਜਵਾਨਾਂ ਤੋਂ ਜਨਤਕ ਤੌਰ ’ਤੇ ਮੁਆਫੀ ਮੰਗਣੀ ਚਾਹੀਦੀ ਹੈ। ਜਾਖੜ ਨੇ ਆਖਿਆ ਕਿ ਬਾਜਵਾ ਪਰਿਵਾਰ ਨੇ ਨਾ ਕੇਵਲ ਸੂਬੇ ਦੇ ਹਜ਼ਾਰਾਂ ਨੌਜਵਾਨਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਸਗੋਂ ਉਨ੍ਹਾਂ ਨੇ ਆਪਣੇ ਮੁੱਖ ਮੰਤਰੀ ਅਤੇ ਆਪਣੀ ਪਾਰਟੀ ਦੀ ਸਾਖ ਨੂੰ ਵੀ ਨੁਕਸਾਨ ਪਹੁੰਚਾਇਆ ਹੈ। ਸੁਨੀਲ ਜਾਖੜ ਨੇ ਸਪੱਸ਼ਟ ਕੀਤਾ ਕਿ ਜਿੱਥੋਂ ਤਕ ਅਜੈਵੀਰ ਜਾਖੜ ਦੇ ਚੇਅਰਮੈਨ ਹੋਣ ਦਾ ਸਵਾਲ ਹੈ, ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਸਰਕਾਰੀ ਖ਼ਜ਼ਾਨੇ ਤੋਂ ਇਕ ਪੈਸਾ ਵੀ ਤਨਖ਼ਾਹ ਦੇ ਤੌਰ ’ਤੇ ਨਹੀਂ ਲਿਆ ਤੇ ਨਾ ਹੀ ਕੋਈ ਹੋਰ ਲਾਭ ਲਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਦੇ ਆਗੂਆਂ ਵਿਚ ਜੇਕਰ ਇਸੇ ਤਰ੍ਹਾਂ ਬਿਆਨਬਾਜ਼ੀ ਚੱਲਦੀ ਰਹੀ ਤਾਂ ਪਾਰਟੀ ਆਗੂਆਂ ਵਿਚ ਦੂਰੀਆਂ ਹੋਰ ਵੀ ਵਧ ਜਾਣਗੀਆਂ।

 

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …