Breaking News
Home / ਭਾਰਤ / ਸ਼ਮਸ਼ੇਰ ਦੂਲੋਂ ਨੇ ਕੈਪਟਨ ਸਰਕਾਰ ’ਤੇ ਚੁੱਕੇ ਸਵਾਲ

ਸ਼ਮਸ਼ੇਰ ਦੂਲੋਂ ਨੇ ਕੈਪਟਨ ਸਰਕਾਰ ’ਤੇ ਚੁੱਕੇ ਸਵਾਲ

ਕਿਹਾ – ਕੋਈ ਵੀ ਗ਼ੈਰ ਕਾਨੂੰਨੀ ਕੰਮ ਸਰਕਾਰ ਦੀ ਸ਼ੈਅ ਤੋਂ ਬਿਨਾ ਨਹੀ ਹੋ ਸਕਦਾ
ਨਵੀਂ ਦਿੱਲੀ/ਬਿਊਰੋ ਨਿਊਜ਼
ਰਾਹੁਲ ਗਾਂਧੀ ਅੱਜ ਵੀ ਮੰਤਰੀਆਂ ਅਤੇ ਵਿਧਾਇਕਾਂ ਨਾਲ ਮੁਲਾਕਾਤ ਕਰਕੇ ਪੰਜਾਬ ਕਾਂਗਰਸ ਦੇ ਆਪਸੀ ਕਲੇਸ਼ ਨੂੰ ਖ਼ਤਮ ਲਈ ਯਤਨ ਕਰ ਰਹੇ ਹਨ। ਇਸੀ ਕੜੀ ਵਿਚ ਅੱਜ ਸ਼ਮਸ਼ੇਰ ਸਿੰਘ ਦੂਲੋ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਦੂਲੋ ਨੇ ਕਿਹਾ ਕਿ ਪਾਰਟੀ ਵਿਚ ਪੁਰਾਣੇ ਕਾਂਗਰਸੀਆਂ ਨੂੰ ਪਿੱਛੇ ਕਰ ਕੇ ਨਵਿਆਂ ਨੂੰ ਅੱਗੇ ਲਿਆਂਦਾ ਜਾ ਰਿਹਾ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਕੁਝ ਦੱਲ ਬਦਲੂ ਲੋਕ ਪਾਰਟੀ ਵਿਚ ਸ਼ਾਮਿਲ ਹੋ ਗਏ ਹਨ, ਜਿਨ੍ਹਾਂ ਕਰਕੇ ਪਾਰਟੀ ਵਿਚ ਮਤਭੇਦ ਹੋ ਗਏ ਹਨ। ਨਾਲ ਹੀ ਉਨ੍ਹਾਂ ਸਕਾਲਰਸ਼ਿਪ ਦੇ ਘੋਟਾਲੇ ਅਤੇ ਜ਼ਹਿਰੀਲੀ ਸ਼ਰਾਬ ਦੇ ਮਸਲੇ ਦਾ ਕਸੂਰਵਾਰ ਪੰਜਾਬ ਸਰਕਾਰ ਨੂੰ ਦੱਸਿਆ। ਉਨ੍ਹਾਂ ਕਿਹਾ ਕਿ ਕੋਈ ਵੀ ਗ਼ੈਰ ਕਾਨੂੰਨੀ ਕੰਮ ਸਰਕਾਰ ਦੀ ਸ਼ਹਿ ਤੋਂ ਬਿਨਾ ਨਹੀ ਹੋ ਸਕਦਾ ਹੈ।

Check Also

ਲੋਕ ਸਭਾ ਚੋਣਾਂ ਦੇ ਪਹਿਲੇ ਗੇੜ ਦੌਰਾਨ ਅੱਜ 21 ਸੂਬਿਆਂ ਦੀਆਂ 102 ਸੀਟਾਂ ’ਤੇ ਪਈਆਂ ਵੋਟਾਂ

ਭਾਰਤ ਭਰ ’ਚ 7 ਗੇੜਾਂ ’ਚ ਹੋਣੀ ਹੈ ਵੋਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ’ਚ ਲੋਕ …