ਜੇਤਲੀ ਦੀ ਥਾਂ ਸ਼ਕਤੀ ਕਾਂਤਾ ਦਾਸ ਕਰਨਗੇ ਭਾਰਤੀ ਵਫਦ ਦੀ ਅਗਵਾਈ
ਨਵੀਂ ਦਿੱਲੀ/ਬਿਊਰੋ ਨਿਊਜ਼ : ਜੰਮੂ ਕਸ਼ਮੀਰ ਦੇ ਮਾਮਲੇ ‘ਤੇ ਪਾਕਿਸਤਾਨ ਨਾਲ ਚੱਲ ਰਹੀ ਤਣਾ-ਤਣੀ ਦਰਮਿਆਨ ਭਾਰਤ ਸਰਕਾਰ ਨੇ ਇਕ ਵੱਡਾ ਫੈਸਲਾ ਲਿਆ ਹੈ, ਜਿਸ ਅਨੁਸਾਰ ਵਿੱਤ ਮੰਤਰੀ ਅਰੁਣ ਜੇਤਲੀ 25 ਤੇ 26 ਅਗਸਤ ਨੂੰ ਪਾਕਿਸਤਾਨ ਵਿਖੇ ਸਾਰਕ ਦੇਸ਼ਾਂ ਦੇ ਵਿੱਤ ਮੰਤਰੀਆਂ ਦੀ ਹੋਣ ਵਾਲੀ ਬੈਠਕ ਵਿਚ ਹਿੱਸਾ ਨਹੀਂ ਲੈਣਗੇ। ਉਨ੍ਹਾਂ ਦਾ ਇਹ ਦੌਰਾ ਰੱਦ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ ਹੁਣ ਆਰਥਿਕ ਮਾਮਲਿਆਂ ਦੇ ਸਕੱਤਰ ਸ਼ਕਤੀ ਕਾਂਤਾ ਦਾਸ ਭਾਰਤੀ ਵਫਦ ਦੀ ਅਗਵਾਈ ਕਰਨਗੇ।
ਇਹ ਫੈਸਲਾ ਉਚ ਪੱਧਰ ‘ਤੇ ਲਿਆ ਗਿਆ ਹੈ। ਕੁਝ ਦਿਨ ਪਹਿਲਾਂ ਭਾਰਤ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਇਸਲਾਮਾਬਾਦ ਵਿਖੇ ਹੋਈ ਗ੍ਰਹਿ ਮੰਤਰੀਆਂ ਦੀ ਬੈਠਕ ਵਿਚ ਹਿੱਸਾ ਲੈਣ ਲਈ ਗਏ ਸਨ ਅਤੇ ਅੱਤਵਾਦ ਨੂੰ ਲੈ ਕੇ ਉਨ੍ਹਾਂ ਪਾਕਿਸਤਾਨ ‘ਤੇ ਜ਼ੋਰਦਾਰ ਹਮਲੇ ਕੀਤੇ ਸਨ। ਪਾਕਿਸਤਾਨ ਵਲੋਂ ਰਾਜਨਾਥ ਸਿੰਘ ਪ੍ਰਤੀ ਕੋਈ ਗਰਮਜੋਸ਼ੀ ਨਹੀਂ ਦਿਖਾਈ ਗਈ। ਇਸ ਤੋਂ ਨਰਾਜ਼ ਹੋ ਕੇ ਰਾਜਨਾਥ ਨੇ ਆਪਣਾ ਦੌਰਾ ਕੁਝ ਸਮਾਂ ਪਹਿਲਾਂ ਹੀ ਖਤਮ ਕਰ ਦਿੱਤਾ ਅਤੇ ਉਹ ਭਾਰਤ ਪਰਤ ਆਏ। ਪਾਕਿ ਤੋਂ ਪਰਤਣ ਪਿੱਛੋਂ ਰਾਜਨਾਥ ਨੇ ਸੰਸਦ ਵਿਚ ਦੱਸਆ ਕਿ ਉਨ੍ਹਾਂ ਅੱਤਵਾਦ ਨੂੰ ਹੱਲਾਸ਼ੇਰੀ ਦੇਣ ਵਾਲੇ ਦੇਸ਼ਾਂ ਨੂੰ ਵੱਖ ਕਰਨ ਦੀ ਅਪੀਲ ਵੀ ਕੀਤੀ ਸੀ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨ ਦੀ ਯਾਤਰਾ ’ਤੇ ਅਮਰੀਕਾ ਪਹੁੰਚੇ
ਸੀਆਈਏ ਚੀਫ ਤੁਲਸੀ ਗਬਾਰਡ ਨੂੰ ਮਿਲੇ ਅਤੇ ਟਰੰਪ ਨਾਲ ਵੀ ਹੋਵੇਗੀ ਮੁਲਾਕਾਤ ਵਾਸ਼ਿੰਗਟਨ/ਬਿਊਰੋ ਨਿਊਜ਼ ਪ੍ਰਧਾਨ …