Breaking News
Home / ਪੰਜਾਬ / ਕੁੰਵਰ ਵਿਜੇ ਪ੍ਰਤਾਪ ਦੇ ਘਰ ਅੱਗੇ ਯੂਥ ਅਕਾਲੀ ਦਲ ਵਲੋਂ ਨਾਅਰੇਬਾਜ਼ੀ

ਕੁੰਵਰ ਵਿਜੇ ਪ੍ਰਤਾਪ ਦੇ ਘਰ ਅੱਗੇ ਯੂਥ ਅਕਾਲੀ ਦਲ ਵਲੋਂ ਨਾਅਰੇਬਾਜ਼ੀ

ਅੰਮਿ੍ਰਤਸਰ/ਬਿਊਰੋ ਨਿਊਜ਼
ਯੂਥ ਅਕਾਲੀ ਦਲ ਦੇ ਵਰਕਰਾਂ ਨੇ ਅੱਜ ਸਾਬਕਾ ਆਈ ਜੀ ਅਤੇ ਆਮ ਆਦਮੀ ਪਾਰਟੀ ’ਚ ਨਵੇਂ-ਨਵੇਂ ਸ਼ਾਮਲ ਹੋਏ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਅੰਮਿ੍ਰਤਸਰ ਸਥਿਤ ਘਰ ਦੇ ਬਾਹਰ ਨਾਅਰੇਬਾਜ਼ੀ ਕੀਤੀ। ਯੂਥ ਅਕਾਲੀ ਦਲ ਦੇ ਵਰਕਰ ਇਕ ‘ਆਪ’ ਆਗੂ ਦੀ ਨਸ਼ਿਆਂ ਦੇ ਮਾਮਲੇ ਵਿਚ ਸ਼ਮੂਲੀਅਤ ’ਤੇ ਰੋਸ ਪ੍ਰਗਟਾਅ ਰਹੇ ਸਨ। ਇਸ ਦੌਰਾਨ ਇਨ੍ਹਾਂ ਦੀ ਪੁਲਿਸ ਨਾਲ ਖਿੱਚਧੂਹ ਵੀ ਹੋਈ। ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਬੈਰੀਕੇਡ ਲਗਾਏ ਹੋਏ ਸਨ ਪਰ ਪ੍ਰਦਰਸ਼ਨਕਾਰੀਆਂ ਨੇ ਬੈਰੀਕੇਡ ਹਟਾਉਣ ਦਾ ਯਤਨ ਕੀਤਾ। ਅਖੀਰ ਪ੍ਰਦਰਸ਼ਨਕਾਰੀ ਬੈਰੀਕੇਡ ਪਾਰ ਕਰਕੇ ‘ਆਪ’ ਆਗੂ ਦੇ ਘਰ ਦੇ ਬਾਹਰ ਪੁੱਜ ਗਏ ਅਤੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਉਨ੍ਹਾਂ ਨੂੰ ਥਾਣੇ ਲੈ ਗਈ , ਜਿਥੋਂ ਬਾਅਦ ਵਿੱਚ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ।

 

Check Also

ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ’ਚ ਅਧਿਆਪਕਾਂ ਲਈ ਡਰੈਸ ਕੋਡ ਲਾਗੂ

20 ਜੁਲਾਈ ਤੋਂ ਸ਼ੁਰੂ ਹੋਵੇਗਾ ਡਰੈਸ ਕੋਡ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਦੇ ਸਿੱਖਿਆ ਵਿਭਾਗ ਨੇ ਸ਼ਹਿਰ …