5.6 C
Toronto
Monday, October 27, 2025
spot_img
Homeਪੰਜਾਬਕੇਜਰੀਵਾਲ ਭਲਕੇ 29 ਜੂਨ ਨੂੰ ਆਉਣਗੇ ਚੰਡੀਗੜ੍ਹ

ਕੇਜਰੀਵਾਲ ਭਲਕੇ 29 ਜੂਨ ਨੂੰ ਆਉਣਗੇ ਚੰਡੀਗੜ੍ਹ

‘ਆਪ’ ਦਾ ਆਰੋਪ : ਕੈਪਟਨ ਸਰਕਾਰ ਨੇ ਪੰਜਾਬ ਭਵਨ ’ਚ ਪ੍ਰੈਸ ਕਾਨਫਰੰਸ ਕਰਨ ਦੀ ਨਹੀਂ ਦਿੱਤੀ ਇਜ਼ਾਜਤ
ਕੈਪਟਨ ਅਮਰਿੰਦਰ ਨੇ ‘ਆਪ’ ਦੇ ਆਰੋਪਾਂ ਨੂੰ ਕੀਤਾ ਖਾਰਜ
ਚੰਡੀਗੜ੍ਹ/ਬਿਊਰੋ ਨਿਊਜ਼
ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਭਲਕੇ 29 ਜੂਨ ਨੂੰ ਚੰਡੀਗੜ੍ਹ ਦੇ ਦੌਰੇ ’ਤੇ ਆਉਣਗੇ। ਕੇਜਰੀਵਾਲ ਨੇ ਇਸ ਦੌਰਾਨ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵੱਡੇ ਐਲਾਨ ਕਰਨ ਦੇ ਸੰਕੇਤ ਦਿੱਤੇ ਹਨ। ਦੂਜੇ ਪਾਸੇ, ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਕੇਜਰੀਵਾਲ ਨੂੰ ਪੰਜਾਬ ਭਵਨ ’ਚ ਪ੍ਰੈੱਸ ਕਾਨਫਰੰਸ ਕਰਨ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਉਧਰ ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ ਪ੍ਰੈੱਸ ਕਾਨਫਰੰਸ ਹਰ ਹਾਲਾਤ ’ਚ ਹੋਵੇਗੀ। ਉਧਰ ਦੂਜੇ ਪਾਸੇ ਕੈਪਟਨ ਅਮਰਿੰਦਰ ਸਿੰਘ ਵਲੋਂ ਆਪ ਦੀ ਪ੍ਰੈੱਸ ਕਾਨਫਰੰਸ ਨੂੰ ਮਨਜ਼ੂਰੀ ਨਾ ਦੇਣ ਵਾਲੇ ‘ਆਪ’ ਦੇ ਬਿਆਨ ਨੂੰ ਖ਼ਾਰਜ ਕਰ ਦਿੱਤਾ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਅਸੀਂ ਅਰਵਿੰਦ ਕੇਜਰੀਵਾਲ ਨੂੰ ਕੁਝ ਦਿਨ ਪਹਿਲਾਂ ਇਕ ਰੈਲੀ ਨੂੰ ਸੰਬੋਧਨ ਕਰਨ ਦਿੱਤਾ ਸੀ ਤਾਂ ਫਿਰ ਪ੍ਰੈੱਸ ਕਾਨਫਰੰਸ ਕਿਉਂ ਨਹੀਂ ਕਰਨ ਦਿੱਤੀ ਜਾਵੇਗੀ। ਇਸਦੇ ਨਾਲ ਹੀ ਕਿਹਾ ਕਿ ਜੇ ਉਹ ਚਾਹੁੰਦੇ ਹਨ ਤਾਂ ਮੈਂ ਉਨ੍ਹਾਂ ਦੇ ਦੁਪਹਿਰ ਦੇ ਖਾਣੇ ਦਾ ਪ੍ਰਬੰਧ ਕਰਨ ਵਿਚ ਵੀ ਖ਼ੁਸ਼ ਹਾਂ।

 

RELATED ARTICLES
POPULAR POSTS