24.7 C
Toronto
Saturday, June 13, 2026
spot_img
Homeਪੰਜਾਬਪੰਜਾਬ ’ਚ ਬਾਰ, ਪੱਬ ਤੇ ਅਹਾਤੇ 50 ਫੀਸਦ ਸਮਰੱਥਾ ਨਾਲ ਪਹਿਲੀ ਜੁਲਾਈ...

ਪੰਜਾਬ ’ਚ ਬਾਰ, ਪੱਬ ਤੇ ਅਹਾਤੇ 50 ਫੀਸਦ ਸਮਰੱਥਾ ਨਾਲ ਪਹਿਲੀ ਜੁਲਾਈ ਤੋਂ ਖੋਲ੍ਹਣ ਦੀ ਇਜਾਜ਼ਤ

ਕੋਵਿਡ ਪਾਬੰਦੀਆਂ 10 ਜੁਲਾਈ ਤੱਕ ਵਧਾਈਆਂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿੱਚ ਕਰੋਨਾ ਦੇ ਡੈਲਟਾ ਪਲੱਸ ਕੇਸ ਸਾਹਮਣੇ ਆਉਣ ’ਤੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 10 ਜੁਲਾਈ ਤੱਕ ਕੋਵਿਡ ਪਾਬੰਦੀਆਂ ਵਧਾ ਦਿੱਤੀਆਂ ਹਨ। ਇਸੇ ਦੌਰਾਨ ਇਨ੍ਹਾਂ ਪਾਬੰਦੀਆਂ ਵਿੱਚ ਕੁਝ ਰਾਹਤਾਂ ਵੀ ਦਿੱਤੀਆਂ ਗਈਆਂ ਹਨ ਜਿਨ੍ਹਾਂ ਵਿੱਚ ਬਾਰ, ਪੱਬ ਅਤੇ ਅਹਾਤਿਆਂ ਨੂੰ 50 ਫੀਸਦ ਦੀ ਸਮਰੱਥਾ ਨਾਲ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ। ਇਹ ਰਾਹਤ ਪਹਿਲੀ ਜੁਲਾਈ ਤੋਂ ਲਾਗੂ ਹੋਵੇਗੀ। ਇਸੇ ਤਰ੍ਹਾਂ ਹੁਨਰ ਵਿਕਾਸ ਕੇਂਦਰ ਅਤੇ ਯੂਨੀਵਰਸਿਟੀਆਂ ਨੂੰ ਵੀ ਖੋਲ੍ਹਣ ਦੀ ਪ੍ਰਵਾਨਗੀ ਦਿੱਤੀ ਗਈ ਹੈ ਬਸ਼ਰਤੇ ਕਿ ਸਟਾਫ ਅਤੇ ਵਿਦਿਆਰਥੀਆਂ ਨੇ ਕੋਵਿਡ ਵੈਕਸੀਨ ਦੀ ਪਹਿਲੀ ਖੁਰਾਕ ਜ਼ਰੂਰ ਲਈ ਹੋਵੇ। ਇਨ੍ਹਾਂ ਰਾਹਤਾਂ ਸਬੰਧੀ ਉਚ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਾਰ, ਪੱਬ ਅਤੇ ਅਹਾਤਿਆਂ ਵਿੱਚ ਸਰੀਰਕ ਦੂਰੀ ਨਿਯਮ ਦੀ ਪਾਲਣਾ ਹੋਣੀ ਜ਼ਰੂਰੀ ਹੈ ਤੇ ਵੇਟਰਾਂ ਤੇ ਹੋਰ ਸਟਾਫ ਨੇ ਕੋਵਿਡ ਵੈਕਸੀਨ ਦੀ ਪਹਿਲੀ ਖੁਰਾਕ ਜ਼ਰੂਰ ਲਈ ਹੋਵੇ।

RELATED ARTICLES
POPULAR POSTS