Breaking News
Home / ਪੰਜਾਬ / ਮਨਮੀਤ ਕੌਰ ਦਾ ਹੁਣ ਸਿੱਖ ਨੌਜਵਾਨ ਨਾਲ ਹੋਇਆ ਅਨੰਦ ਕਾਰਜ

ਮਨਮੀਤ ਕੌਰ ਦਾ ਹੁਣ ਸਿੱਖ ਨੌਜਵਾਨ ਨਾਲ ਹੋਇਆ ਅਨੰਦ ਕਾਰਜ

ਭਾਰਤ ਸਰਕਾਰ ਜੰਮੂ ਕਸ਼ਮੀਰ ’ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਏ : ਬੀਬੀ ਜਗੀਰ ਕੌਰ
ਚੰਡੀਗੜ੍ਹ/ਬਿਊਰੋ ਨਿਊਜ਼
ਕਸ਼ਮੀਰ ਦੀਆਂ ਦੋ ਸਿੱਖ ਲੜਕੀਆਂ ਦਾ ਧਰਮ ਪਰਿਵਰਤਨ ਕਰਕੇ ਨਿਕਾਹ ਕਰਨ ਦਾ ਮਾਮਲਾ ਸਿੱਖ ਆਗੂਆਂ ਦੀ ਕੋਸ਼ਿਸ਼ ਨਾਲ ਕਾਫੀ ਹੱਦ ਤੱਕ ਹੱਲ ਹੋ ਗਿਆ। ਸਿੱਖ ਭਾਈਚਾਰੇ ਦੇ ਰੋਸ ਅਤੇ ਸਿੱਖ ਆਗੂਆਂ ਦੀ ਲਗਾਤਾਰ ਕੋਸ਼ਿਸ਼ ਨਾਲ ਸ੍ਰੀਨਗਰ ਦੀ 18 ਸਾਲਾ ਸਿੱਖ ਬੱਚੀ ਮਨਮੀਤ ਕੌਰ ਨੂੰ ਅਦਾਲਤ ਨੇ ਪਰਿਵਾਰ ਦੇ ਹਵਾਲੇ ਕਰ ਦਿੱਤਾ। ਜਿਸ ਤੋਂ ਬਾਅਦ ਪਰਿਵਾਰ ਵਲੋਂ ਮਨਮੀਤ ਕੌਰ ਦਾ ਆਨੰਦ ਕਾਰਜ ਕਸ਼ਮੀਰ ਦੇ ਹੀ ਸਿੱਖ ਨੌਜਵਾਨ ਸੁਖਬੀਰ ਸਿੰਘ ਨਾਲ ਗੁਰ-ਮਰਯਾਦਾ ਅਨੁਸਾਰ ਗੁਰਦੁਆਰਾ ਸਾਹਿਬ ਵਿਖੇ ਕਰ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਇਹ ਇਕ ਵੱਡਾ ਮਸਲਾ ਸੀ। ਜਿਸਦੇ ਨਿਪਟਾਰੇ ਲਈ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਮਿਸ਼ਨ ਜੰਮੂ ਕਸ਼ਮੀਰ ਦੇ ਆਗੂ ਹਰਪਿੰਦਰ ਸਿੰਘ ਸਮੇਤ ਹੋਰ ਮੈਂਬਰਾਂ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਲਗਾਤਾਰ ਯਤਨ ਕਰ ਰਹੇ ਸਨ। ਬੀਬੀ ਜਗੀਰ ਕੌਰ ਨੇ ਕਿਹਾ ਕਿ ਬੱਚੀ ਮਨਮੀਤ ਕੌਰ ਦੀ ਵਾਪਸੀ ਨਾਲ ਪਰਿਵਾਰ ਨੂੰ ਧਰਵਾਸ ਮਿਲੀ ਹੈ। ਉਧਰ ਦਿੱਲੀ ਵਿੱਚ ਸਿੱਖ ਭਾਈਚਾਰੇ ਦੇ ਇੱਕ ਵਫ਼ਦ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਕਿਸ਼ਨ ਰੈਡੀ ਨਾਲ ਮੁਲਾਕਾਤ ਕੀਤੀ। ਵਫਦ ਨੇ ਜੰਮੂ ਕਸ਼ਮੀਰ ਵਿੱਚ ਸਿੱਖ ਭਾਈਚਾਰੇ ਦੀਆਂ ਲੜਕੀਆਂ ਦੇ ਕਥਿਤ ਜਬਰੀ ਧਰਮ ਪਰਿਵਰਤਨ ਬਾਰੇ ਜਾਣੂ ਕਰਵਾਇਆ। ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਮਾਮਲੇ ਵਿਚ ਬਣਦੀ ਕਾਰਵਾਈ ਜ਼ਰੂਰ ਕੀਤੀ ਜਾਵੇਗੀ।

 

Check Also

ਕਾਂਗਰਸੀ MP ਜਸਬੀਰ ਸਿੰਘ ਡਿੰਪਾ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਟਿਕਟ ਦੀ ਦਾਅਵੇਦਾਰੀ ਛੱਡੀ

ਕਿਹਾ : ਟਿਕਟ ਮਿਲੇ ਜਾਂ ਨਾ ਮਿਲੇ ਕਾਂਗਰਸ ਪਾਰਟੀ ਵਿਚ ਹੀ ਰਹਾਂਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ …