ਚੰਡੀਗੜ੍ਹ/ਬਿਊਰੋ ਨਿਊਜ਼
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਮੁੜ ਸਪਸ਼ਟ ਕਰ ਦਿੱਤਾ ਕਿ ਖੇਤੀ ਕਾਨੂੰਨ ਵਾਪਸ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਕੁਝ ਵਿਅਕਤੀ ਦੇਸ਼ ਦਾ ਮਾਹੌਲ ਖਰਾਬ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅੰਦੋਲਨ ਵਿੱਚ ਬੈਠੇ ਲੋਕ ਕਿਸਾਨ ਨਹੀਂ ਹਨ। ਕਾਂਗਰਸ ਅਤੇ ਹੋਰ ਸਿਆਸੀ ਪਾਰਟੀਆਂ ਰਾਜਨੀਤਕ ਲਾਹੇ ਲਈ ਸਰਕਾਰ ਨੂੰ ਬਦਨਾਮ ਕਰ ਰਹੀਆਂ ਹਨ। ਇਹ ਤਿੰਨੇ ਖੇਤੀ ਕਾਨੂੰਨ ਕਿਸਾਨਾਂ ਲਈ ਲਾਹੇਵੰਦ ਹਨ ਅਤੇ ਅਸਲ ਕਿਸਾਨ ਇਸ ਗੱਲ ਨੂੰ ਸਮਝਦੇ ਹਨ।

