Breaking News
Home / ਪੰਜਾਬ / ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਪੰਥਪ੍ਰੀਤ ਤੇ ਢੱਡਰੀਆਂ ਵਾਲੇ ਕੋਲੋਂ ਵੀ ਸਿੱਟ ਕਰੇਗੀ ਪੁੱਛਗਿੱਛ

ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਪੰਥਪ੍ਰੀਤ ਤੇ ਢੱਡਰੀਆਂ ਵਾਲੇ ਕੋਲੋਂ ਵੀ ਸਿੱਟ ਕਰੇਗੀ ਪੁੱਛਗਿੱਛ

ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਕੋਲੋਂ ਵੀ ਹੋ ਚੁੱਕੀ ਹੈ ਪੁਛਗਿੱਛ
ਚੰਡੀਗੜ੍ਹ/ਬਿਊਰੋ ਨਿਊਜ਼
2015 ’ਚ ਵਾਪਰੇ ਕੋਟਕਪੂਰਾ ਗੋਲੀ ਕਾਂਡ ਦੀ ਪੜਤਾਲ ਕਰ ਰਹੀ ਨਵੀਂ ਬਣਾਈ ਗਈ ਸਿੱਟ ਹੁਣ ਪੰਥਕ ਆਗੂ ਪੰਥਪ੍ਰੀਤ ਸਿੰਘ ਅਤੇ ਰਣਜੀਤ ਸਿੰਘ ਢੱਡਰੀਆਂਵਾਲਾ ਕੋਲੋਂ ਪੁੱਛਗਿੱਛ ਕਰੇਗੀ। ਨਵੀਂ ਜਾਂਚ ਟੀਮ ਨੇ ਦੋ ਜੁਲਾਈ ਨੂੰ ਪੁੱਛਗਿੱਛ ਲਈ ਪੰਥਪ੍ਰੀਤ ਅਤੇ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਤਲਬ ਕੀਤਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ 20 ਹੋਰ ਵਿਅਕਤੀ ਨੂੰ ਐੱਸਆਈਟੀ ਸਾਹਮਣੇ ਪੇਸ਼ ਹੋਣ ਲਈ ਵੀ ਆਖਿਆ ਗਿਆ ਹੈ। ਪੰਥਪ੍ਰੀਤ ਸਿੰਘ ਅਤੇ ਰਣਜੀਤ ਸਿੰਘ ਢੱਡਰੀਆਂਵਾਲਾ ਕੋਟਕਪੂਰਾ ਗੋਲੀ ਕਾਂਡ ਤੋਂ ਪਹਿਲਾਂ ਸਿੱਖ ਜਥੇਬੰਦੀਆਂ ਵੱਲੋਂ ਲਗਾਏ ਗਏ ਸ਼ਾਂਤਮਈ ਧਰਨੇ ਦੀ ਅਗਵਾਈ ਕਰ ਰਹੇ ਸਨ। ਕੋਟਕਪੂਰਾ ਗੋਲੀ ਕਾਂਡ ਤੋਂ ਬਾਅਦ ਪੁਲਿਸ ਨੇ ਰਣਜੀਤ ਸਿੰਘ ਢੱਡਰੀਆਂਵਾਲਾ ਅਤੇ ਪੰਥਪ੍ਰੀਤ ਸਿੰਘ ਸਮੇਤ 150 ਸਿੱਖ ਆਗੂਆਂ ’ਤੇ ਪਰਚੇ ਦਰਜ ਵੀ ਕੀਤੇ ਸਨ। ਹੁਣ ਇਸ ਮਾਮਲੇ ’ਚ ਪੁੱਛਗਿੱਛ ਕਰਨ ਲਈ ਇਨ੍ਹਾਂ ਦੋਵਾਂ ਨੂੰ ਤਲਬ ਕੀਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਲੰਘੀ 22 ਜੂਨ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੋਲੋਂ ਅਤੇ 26 ਜੂਨ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੋਲੋਂ ਵੀ ਕੋਟਕਪੂਰਾ ਗੋਲੀ ਕਾਂਡ ਮਾਮਲੇ ’ਚ ਪੁੱਛਗਿੱਛ ਕੀਤੀ ਜਾ ਚੁੱਕੀ ਹੈ।

 

Check Also

ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ

ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …