Breaking News
Home / ਪੰਜਾਬ / ਕੇਜਰੀਵਾਲ ਦੀ ਬਿਜਲੀ ਦਾ ਅਕਾਲੀਆਂ ਨੂੰ ਕਰੰਟ

ਕੇਜਰੀਵਾਲ ਦੀ ਬਿਜਲੀ ਦਾ ਅਕਾਲੀਆਂ ਨੂੰ ਕਰੰਟ

ਸੁਖਬੀਰ ਬਾਦਲ ਨੇ ਕੇਜਰੀਵਾਲ ਅਤੇ ਕੈਪਟਨ ਅਮਰਿੰਦਰ ’ਤੇ ਚੁੱਕੇ ਸਵਾਲ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਚੋਣਾਂ ਲਈ ਕਰੀਬ 7 ਮਹੀਨਿਆਂ ਦਾ ਸਮਾਂ ਅਜੇ ਬਾਕੀ ਹੈ ਅਤੇ ਸਿਆਸੀ ਪਾਰਟੀਆਂ ਨੇ ਵੋਟਰਾਂ ਨੂੰ ਖਿੱਚਣ ਲਈ ਵੱਡੀਆਂ-ਵੱਡੀਆਂ ਸਕੀਮਾਂ ਦੇ ਐਲਾਨ ਕਰਨੇ ਸ਼ੁਰੂ ਕਰ ਦਿੱਤੇ ਹਨ। ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿਚ ਬਿਜਲੀ ਨੂੰ ਲੈ ਕੇ ਵੱਡਾ ਐਲਾਨ ਕੀਤਾ। ਕੇਜਰੀਵਾਲ ਨੇ ਪੰਜਾਬ ’ਚ ਹਰ ਘਰ ਨੂੰ 300 ਯੂਨਿਟ ਬਿਜਲੀ ਮੁਫਤ ਦੇਣ ਦੀ ਗੱਲ ਕਹੀ ਹੈ। ਜਿਸ ਤੋਂ ਬਾਅਦ ਸਿਆਸਤ ਵੀ ਸ਼ੁਰੂ ਹੋ ਗਈ। ਬਿਜਲੀ ਨੂੰ ਲੈ ਕੇ ਕੇਜਰੀਵਾਲ ਦੇ ਐਲਾਨ ਤੋਂ ਬਾਅਦ ਸ਼ੋ੍ਰਮਣੀ ਅਕਾਲੀ ਦਲ ਅਤੇ ਹੋਰ ਪਾਰਟੀਆਂ ਵਿਚ ਹਲਚਲ ਜਿਹੀ ਮਚ ਗਈ ਹੈ। ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕੇਜਰੀਵਾਲ ਕੌਣ ਹੁੰਦੇ ਨੇ ਪੰਜਾਬ ਬਾਰੇ ਫੈਸਲੇ ਲੈਣ ਵਾਲੇ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੀ ਪੰਜਾਬ ’ਚ ਸਰਕਾਰ ਨਹੀਂ ਆ ਸਕਦੀ ਅਤੇ ਵਾਅਦੇ ਕਰਨ ਦਾ ਕੀ ਫਾਇਦਾ। ਸੁਖਬੀਰ ਬਾਦਲ ਨੇ ਬਿਜਲੀ ਮਾਮਲੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਸਿਆਸੀ ਨਿਸ਼ਾਨੇ ’ਤੇ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਬਿਜਲੀ ਦੇ ਵੱਡੇ ਵੱਡੇ ਕੱਟ ਲੱਗ ਰਹੇ ਹਨ ਅਤੇ ਬਿਜਲੀ ਕੱਟਾਂ ਨੂੰ ਲੈ ਕੇ ਲੋਕ ਸੜਕਾਂ ’ਤੇ ਉਤਰ ਰਹੇ ਹਨ। ਸੁਖਬੀਰ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਦੀ ਨੀਅਤ ਬਿਲਕੁਲ ਵੀ ਸਾਫ ਨਹੀਂ ਹੈ।

 

Check Also

ਕਾਂਗਰਸ ਪਾਰਟੀ ਨੇ ਪੰਜਾਬ ‘ਚ 6 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਪਟਿਆਲਾ ਤੋਂ ਡਾ. ਧਰਮਵੀਰ ਗਾਂਧੀ ਨੂੰ ਤੇ ਸੰਗਰੂਰ ਤੋਂ ਖਹਿਰਾ ਨੂੰ ਦਿੱਤੀ ਟਿਕਟ ਚੰਡੀਗੜ੍ਹ : …