ਜੈਤੋ/ਬਿਊਰੋ ਨਿਊਜ਼
ਅਕਾਲੀ ਦਲ (ਅੰਮਿ੍ਰਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਅਤੇ ਉਨ੍ਹਾਂ ਦੇ ਕਰੀਬ ਦੋ ਦਰਜਨ ਸਾਥੀਆਂ ਨੂੰ ਅੱਜ ਉਪ ਮੰਡਲ ਜੈਤੋ ਦੇ ਪਿੰਡ ਬਰਗਾੜੀ ਤੋਂ ਗਿ੍ਰਫ਼ਤਾਰ ਕਰ ਲਿਆ ਗਿਆ। ਮਾਨ ਨੇ ਪਿੰਡ ਬਰਗਾੜੀ ਵਿਖੇ ਇੱਕ ਜਨਤਕ ਇਕੱਠ ਦੌਰਾਨ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਸੀ ਕਿ ਜਾਂ ਤਾਂ ਉਹ 30 ਜੂਨ ਤੱਕ ਬਰਗਾੜੀ ਬੇਅਦਬੀ ਕਾਂਡ ਅਤੇ ਬਹਿਬਲ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਗਿ੍ਰਫ਼ਤਾਰ ਕਰੇ ਵਰਨਾ ਇੱਕ ਜੁਲਾਈ ਤੋਂ ਮੁੜ ਬਰਗਾੜੀ ਮੋਰਚਾ ਸ਼ੁਰੂ ਕਰਨਗੇ।
Check Also
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਖ਼ਤਮ
ਕਿਹਾ : ਕਿਸਾਨ ਅੰਦੋਲਨ ਨੂੰ ਮੁੜ ਤੋਂ ਕੀਤਾ ਜਾਵੇਗਾ ਸਰਗਰਮ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਨੇਤਾ …