ਸ਼ੋ੍ਰਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਹਮਲੇ ਦੀ ਨਿਖੇਧੀ
ਚੰਡੀਗੜ੍ਹ/ਬਿਊਰੋ ਨਿਊਜ਼
ਅਫ਼ਗ਼ਾਨਿਸਤਾਨ ਵਿਚ ਘੱਟ ਗਿਣਤੀ ਸਿੱਖ ਭਾਈਚਾਰੇ ਨੂੰ ਨਿਸ਼ਾਨਾ ਬਣਾ ਕੇ ਕੱਟੜਪੰਥੀਆਂ ਵਲੋਂ ਜਾਨਲੇਵਾ ਹਮਲਾ ਕੀਤਾ ਗਿਆ। ਇਸ ਹਮਲੇ ਵਿਚ 12 ਸਿੱਖ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਅਫ਼ਗ਼ਾਨਿਸਤਾਨ ਦੇ ਜਲਾਲਾਬਾਦ ਸ਼ਹਿਰ ਦੀ ਮਾਰਕੀਟ ਵਿਚ ਕੀਤੇ ਗਏ ਇਸ ਗਰਨੇਡ ਹਮਲੇ ਦੀ ਦੁਨੀਆ ਭਰ ’ਚ ਵਸਦੀਆਂ ਸਿੱਖ ਸੰਗਤਾਂ ਨੇ ਸਖ਼ਤ ਨਿੰਦਾ ਕੀਤੀ ਹੈ। ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਅਫ਼ਗ਼ਾਨਿਸਤਾਨ ਵਿਚ ਸਿੱਖ ਭਾਈਚਾਰੇ ’ਤੇ ਹੋਏ ਹਮਲੇ ਦੀ ਸਖਤ ਨਿਖੇਧੀ ਕੀਤੀ ਹੈ। ਉਨ੍ਹਾਂ ਭਾਰਤ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਉਹ ਅਫ਼ਗ਼ਾਨਿਸਤਾਨ ਦੀ ਸਰਕਾਰ ਨਾਲ ਗੱਲਬਾਤ ਕਰ ਕੇ ਉੱਥੋਂ ਦੇ ਸਿੱਖਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਵਾਏ।