-4.7 C
Toronto
Wednesday, December 3, 2025
spot_img
Homeਹਫ਼ਤਾਵਾਰੀ ਫੇਰੀਵਿਰਾਸਤ-ਏ-ਖਾਲਸਾ ਨੇ ਊਰਜਾ ਬਚਾਉਣ 'ਚ ਮਾਰੀ ਹੈਟ੍ਰਿਕ

ਵਿਰਾਸਤ-ਏ-ਖਾਲਸਾ ਨੇ ਊਰਜਾ ਬਚਾਉਣ ‘ਚ ਮਾਰੀ ਹੈਟ੍ਰਿਕ

ਚੰਡੀਗੜ੍ਹ : ਦੁਨੀਆ ਭਰ ਵਿਚ ਵਿਲੱਖਣ ਪਹਿਚਾਣ ਬਣਾ ਚੁੱਕੇ ਵਿਰਾਸਤ ਏ ਖਾਲਸਾ (ਸ੍ਰੀ ਆਨੰਦਪੁਰ ਸਾਹਿਬ) ਜਿੱਥੇ ਲਿਮਕਾ ਬੁੱਕ ਆਫ ਰਿਕਾਰਡਜ਼, ਇੰਡੀਆ ਬੁੱਕ ਆਫ ਰਿਕਾਰਡਜ਼ ਅਤੇ ਵਰਲਡ ਬੁੱਕ ਆਫ ਰਿਕਾਰਡਜ਼ ਵਿੱਚ ਆਪਣਾ ਨਾਂ ਦਰਜ ਕਰਵਾ ਚੁੱਕਾ ਹੈ , ਉੱਥੇ ਹੀ ਉਰਜ਼ਾ ਬਚਾਉਣ ਦੇ ਮਾਮਲੇ ਵਿਚ ਵੀ ਵਿਰਾਸਤ ਏ ਖਾਲਸਾ ਨੇ ਵਿਲੱਖਣ ਪਹਿਚਾਣ ਬਣਾਈ ਹੈ। ਪੰਜਾਬ ਸਰਕਾਰ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਵਿਭਾਗ ਅਧੀਨ ਆਉਂਦੇ ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ਨੇ ਇਸ ਸਾਲ ਵੀ ਸੂਬਾ ਪੱਧਰੀ ਊਰਜਾ ਬਚਾਓ ਐਵਾਰਡ ‘ਚ ਪਹਿਲਾ ਸਥਾਨ ਹਾਸਿਲ ਕੀਤਾ ਹੈ। ਦੱਸਣਾ ਬਣਦਾ ਹੈ ਕਿ ਵਿਰਾਸਤ-ਏ-ਖਾਲਸਾ ਨੇ ਲਗਾਤਾਰ ਤੀਸਰੀ ਵਾਰ ਇਹ ਐਵਾਰਡ ਹਾਸਲ ਕੀਤਾ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਪੰਜਾਬ ਊਰਜਾ ਵਿਕਾਸ ਏਜੰਸੀ ਵੱਲੋਂ ਕਰਵਾਏ ਗਏ ਪੰਜਾਬ ਪੱਧਰੀ ਐਨਰਜੀ ਬਚਾਓ ਐਵਾਰਡਾਂ ‘ਚ ਪਹਿਲਾ ਸਥਾਨ ਹਾਸਲ ਕਰਦਿਆਂ ਵਿਰਾਸਤ ਏ ਖਾਲਸਾ ਨੇ ਹੈਟਰਿਕ ਮਾਰ ਕੇ ਨਵਾਂ ਇਤਿਹਾਸ ਸਿਰਜਿਆ। ਉਨਾਂ ਸਮੁੱਚੇ ਸਟਾਫ ਨੂੰ ਮੁਬਾਰਕਬਾਦ ਦਿੰਦੇ ਹੋਏ ਅਜਿਹੇ ਯਤਨ ਭਵਿੱਖ ਵਿੱਚ ਵੀ ਜਾਰੀ ਰੱਖਣ ਲਈ ਕਿਹਾ।

RELATED ARTICLES
POPULAR POSTS