ਦੇਸ਼ ਭਰ ‘ਚ ਕਿਸਾਨਾਂ ਵਲੋਂ ਕੀਤੇ ਪ੍ਰਦਰਸ਼ਨਾਂ ਦਰਮਿਆਨ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨਾਂ ਨੂੰ ਅੰਦੋਲਨ ਖ਼ਤਮ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਤਿੰਨੋਂ ਕਾਨੂੰਨਾਂ ਦੀਆਂ ਮੱਦਾਂ ‘ਤੇ ਗੱਲਬਾਤ ਮੁੜ ਸ਼ੁਰੂ ਕਰਨ ਲਈ ਤਿਆਰ ਹੈ। ਤੋਮਰ ਨੇ ਟਵਿੱਟਰ ‘ਤੇ ਪਾਏ ਸੰਦੇਸ਼ ‘ਚ ਕਿਹਾ ਕਿ ਉਹ ਮੀਡੀਆ ਰਾਹੀਂ ਕਹਿਣਾ ਚਾਹੁੰਦੇ ਹਨ ਕਿ ਕਿਸਾਨਾਂ ਨੂੰ ਆਪਣਾ ਅੰਦੋਲਨ ਖ਼ਤਮ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਭਰ ‘ਚ ਕਈ ਲੋਕ ਇਨ੍ਹਾਂ ਕਾਨੂੰਨਾਂ ਦੇ ਹੱਕ ‘ਚ ਹਨ। ਫਿਰ ਵੀ ਕੁਝ ਕਿਸਾਨਾਂ ਨੂੰ ਕਾਨੂੰਨਾਂ ਦੀਆਂ ਧਾਰਾਵਾਂ ‘ਤੇ ਕੁਝ ਇਤਰਾਜ਼ ਹੈ ਤਾਂ ਭਾਰਤ ਸਰਕਾਰ ਉਨ੍ਹਾਂ ਸੁਣਨ ਅਤੇ ਉਨ੍ਹਾਂ ਨਾਲ ਚਰਚਾ ਲਈ ਤਿਆਰ ਹੈ।