ਸਿੱਖ ਸ਼ਰਧਾਲੂਆਂ ਦਾ ਜਥਾ ਇਸ ਵਾਰ ਵੀ ਪਾਕਿਸਤਾਨ ਨਹੀਂ ਜਾ ਸਕਿਆ
ਅੰਮ੍ਰਿਤਸਰ/ਬਿਊਰੋ ਨਿਊਜ਼ : ਭਾਰਤ ਅਤੇ ਪਾਕਿਸਤਾਨ ਦੋਹਾਂ ਦੇਸ਼ਾਂ ਵਿੱਚ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਸਮਾਗਮ ਕਰਵਾਏ ਗਏ। ਪੀਐੱਸਜੀਪੀਸੀ ਨੇ ਲਾਹੌਰ ਦੇ ਗੁਰਦੁਆਰਾ ਡੇਹਰਾ ਸਾਹਿਬ ਅਤੇ ਭਾਰਤ ਵਿਚ ਸ਼੍ਰੋਮਣੀ ਕਮੇਟੀ ਨੇ ਹਰਿਮੰਦਰ ਸਾਹਿਬ ਸਮੂਹ ਵਿਚ ਮੰਜੀ ਸਾਹਿਬ ਦੀਵਾਨ ਹਾਲ ਵਿਚ ਬਰਸੀ ਸਮਾਗਮ ਕਰਵਾਇਆ। ਕਰੋਨਾ ਕਾਰਨ ਇਸ ਵਰ੍ਹੇ ਵੀ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਥਿਤ ਗੁਰੂਧਾਮਾਂ ਦੀ ਯਾਤਰਾ ਲਈ ਨਹੀਂ ਜਾ ਸਕਿਆ।
ਗੁਰਦੁਆਰਾ ਡੇਹਰਾ ਸਾਹਿਬ ਵਿੱਚ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਆਏ ਮਹਿਮਾਨਾਂ ਦਾ ਸਿੱਖ ਆਗੂਆਂ ਵੱਲੋਂ ਸਨਮਾਨ ਕੀਤਾ ਗਿਆ। ਜਥੇਬੰਦੀ ਦੇ ਜਨਰਲ ਸਕੱਤਰ ਅਮੀਰ ਸਿੰਘ ਤੇ ਹੋਰਨਾਂ ਨੇ ਆਖਿਆ ਕਿ ਇਸ ਵਰ੍ਹੇ ਕਰੋਨਾ ਕਾਰਨ ਭਾਰਤੀ ਸਿੱਖ ਸ਼ਰਧਾਲੂ ਇਸ ਬਰਸੀ ਸਮਾਗਮ ਵਿਚ ਸ਼ਾਮਲ ਨਹੀਂ ਹੋ ਸਕੇ। ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਕਰਵਾਏ ਗਏ ਸਮਾਗਮ ਦੌਰਾਨ ਅਖੰਡ ਪਾਠ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਜਥੇ ਨੇ ਕੀਰਤਨ ਕੀਤਾ। ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ ਨੇ ਕਿਹਾ ਕਿ ਸ਼ੇਰ-ਏ-ਪੰਜਾਬ ਨੇ ਆਪਣੀ ਦੂਰ ਅੰਦੇਸ਼ੀ ਸੋਚ ਨਾਲ ਸਿੱਖ ਰਾਜ ਕਾਇਮ ਕੀਤਾ ਸੀ। ਇਸੇ ਤਰ੍ਹਾਂ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਮਹਾਰਾਜਾ ਰਣਜੀਤ ਸਿੰਘ ਵੱਲੋਂ ਗੁਰਧਾਮਾਂ ਦੀ ਕੀਤੀ ਗਈ ਸੇਵਾ ਲਈ ਸਤਿਕਾਰ ਭੇਟ ਕੀਤਾ।
Check Also
ਆਸਟਰੇਲੀਆ ’ਚ 16 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਚਲਾ ਸਕਣਗੇ ਸੋਸ਼ਲ ਮੀਡੀਆ
ਪ੍ਰਤੀਨਿਧੀ ਸਦਨ ਨੇ ਬਿੱਲ ਕੀਤਾ ਪਾਸ ਮੈਲਬਰਨ/ਬਿਊਰੋ ਨਿਊਜ਼ ਆਸਟਰੇਲੀਆ ਦੇ ਪ੍ਰਤੀਨਿਧੀ ਸਦਨ ਨੇ ਇਕ ਬਿੱਲ …