Breaking News
Home / ਕੈਨੇਡਾ / ਸੋਨੀਆ ਸਿੱਧੂ ਨੇ ਬਰੈਂਪਟਨ ਵਾਸੀਆਂ ਨੂੰ ਕੋਵਿਡ-19 ਵੈਕਸੀਨ ਰਜਿਸਟਰੇਸ਼ਨ ਕਰਵਾਉਣ ਦੀ ਕੀਤੀ ਅਪੀਲ

ਸੋਨੀਆ ਸਿੱਧੂ ਨੇ ਬਰੈਂਪਟਨ ਵਾਸੀਆਂ ਨੂੰ ਕੋਵਿਡ-19 ਵੈਕਸੀਨ ਰਜਿਸਟਰੇਸ਼ਨ ਕਰਵਾਉਣ ਦੀ ਕੀਤੀ ਅਪੀਲ

ਸਾਰੇ ਕੈਨੇਡੀਅਨਾਂ ਨੂੰ ‘ਕੈਨੇਡਾ ਡੇਅ’ ਦੀ ਦਿੱਤੀ ਮੁਬਾਰਕਬਾਦ
ਬਰੈਂਪਟਨ/ਬਿਊਰੋ ਨਿਊਜ਼ : ਬਰੈਂਪਟਨ ਸਾਊਥ ਤੋਂ ਸੰਸਦ ਮੈਂਬਰ ਸੋਨੀਆ ਸਿੱਧੂ ਨੇ ਬਰੈਂਪਟਨ ਸਾਊਥ ਵਾਸੀਆਂ ਸਮੇਤ ਸਮੂਹ ਕੈਨੇਡੀਅਨਾਂ ਨੂੰ ਕੈਨੇਡਾ ਡੇਅ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਕਾਰਨ ਬੀਤਿਆ ਕੁਝ ਸਮਾਂ ਸਾਡੇ ਸਾਰਿਆਂ ਲਈ ਹੀ ਔਖਾ ਅਤੇ ਚੁਣੌਤੀਆਂ ਭਰਿਆ ਰਿਹਾ ਹੈ। ਪਰ ਜਿਵੇਂ-ਜਿਵੇਂ ਹੁਣ ਜ਼ਿੰਦਗੀ ਮੁੜ੍ਹ ਤੋਂ ਲੀਹ ‘ਤੇ ਪਰਤ ਰਹੀ ਹੈ ਤਾਂ ਸਾਡੀ ਜ਼ਿੰਮੇਵਾਰੀ ਹੋਰ ਵੀ ਬਣ ਜਾਂਦੀ ਹੈ ਕਿ ਅਸੀਂ ਸਿਹਤ ਮਾਹਰਾਂ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਰਹੀਏ।
ਉਹਨਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 77 ਫੀਸਦੀ ਕੈਨੇਡੀਅਨਾਂ ਨੂੰ ਕੋਵਿਡ-19 ਵੈਕਸੀਨ ਦੀ ਇੱਕ ਡੋਜ਼ ਲੱਗ ਚੁੱਕੀ ਹੈ ਜਦਕਿ 30 ਫੀਸਦੀ ਕੈਨੇਡੀਅਨਾਂ ਦਾ ਟੀਕਾਕਰਣ ਮੁਕੰਮਲ ਹੋ ਚੁੱਕਿਆ ਹੈ।
ਸੂਬਿਆਂ ਅਤੇ ਪ੍ਰਦੇਸ਼ਾਂ ਨੂੰ 43 ਮਿਲੀਅਨ ਵੈਕਸੀਨ ਡੋਜ਼ਾਂ ਮਿਲ ਚੁੱਕੀਆਂ ਹਨ ਅਤੇ 34 ਮਿਲੀਅਨ ਤੋਂ ਜ਼ਿਆਦਾ ਵੈਕਸੀਨ ਖੁਰਾਕਾਂ ਦਾ ਪ੍ਰਬੰਧਨ ਕੀਤਾ ਜਾ ਚੁੱਕਿਆ ਹੈ। ਇਸ ਦੇ ਨਾਲ ਹੀ ਐੱਮ.ਪੀ ਸਿੱਧੂ ਨੇ ਬਰੈਂਪਟਨ ਸਾਊਥ ਦੇ ਵਾਸੀਆਂ ਨੂੰ ਵੈਕਸੀਨ ਲਗਵਾਉਣ ਦੀ ਅਪੀਲ ਕੀਤੀ। ਸੋਨੀਆ ਸਿੱਧੂ ਨੇ ਕਿਹਾ ਕਿ ਕੈਨੇਡਾ ਟੀਕਕਾਰਜ਼ ਦੇ ਮਾਮਲੇ ਵਿਚ ਪਹਿਲੇ ਨੰਬਰ ਉਤੇ ਪਹੁੰਚ ਗਿਆ ਹੈ ਅਤੇ ਅਜਿਹਾ ਤੁਹਾਡੇ ਸਾਰਿਆਂ ਵੱਲੋਂ ਕੀਤੇ ਗਏ ਯਤਨਾਂ ਸਕਦਾ ਹੋ ਸਕਿਆ ਹੈ। ਇਸ ਸਮੇਂ ਜਿਨ੍ਹਾਂ ਨੇ ਵੈਕਸੀਨ ਨਹੀਂ ਲਗਵਾਈ ਜਾਂ ਅਜੇ ਇੱਕ ਹੀ ਡੋਜ਼ ਲਗਵਾਈ ਹੈ, ਉਹ ਜ਼ਰੂਰ ਇਸ ਲਈ ਰਜਿਸਟਰ ਕਰ ਕੇ ਟੀਕਕਾਰਣ ਨੂੰ ਮੁਕੰਮਲ ਕਰਨ ਤਾਂ ਜੋ ਅਸੀਂ ਸਾਰੇ ਹੀ ਇਸ ਮਹਾਂਮਾਰੀ ਤੋਂ ਸੁਰੱਖਿਅਤ ਢੰਗ ਨਾਲ ਬਾਹਰ ਆ ਸਕੀਏ ਅਤੇ ਜ਼ਿੰਦਗੀ ਨੂੰ ਆਮ ਵਾਂਗ ਬਤੀਤ ਕਰ ਸਕੀਏ।

ਡਾਇਬਟੀਜ਼ ਬਿੱਲ ‘ਸੀ-237’ ਪਾਸ ਹੋ ਕੇ ਕੈਨੇਡਾ ਦਾ ਇਕ ਹੋਰ ਨਵਾਂ ਕਾਨੂੰਨ ਬਣਿਆ
ਇਹ ਡਾਇਬਟੀਜ਼ ਪ੍ਰਤੀ ਗੰਭੀਰਤਾ ਨਾਲ ਕੰਮ ਕਰ ਰਹੇ ਸਾਰੇ ਲੋਕਾਂ ਦੀ ਜਿੱਤ : ਸੋਨੀਆ ਸਿੱਧੂ
ਬਰੈਂਪਟਨ : ਇਨਸੁਲਿਨ ਦੀ 100ਵੀਂ ਵਰੇਗੰਢ ‘ਤੇ ਬਰੈਂਪਟਨ ਸਾਊਥ ਤੋਂ ਸੰਸਦ ਮੈਂਬਰ ਸੋਨੀਆ ਸਿੱਧੂ ਦੀ ਮਿਹਨਤ ਰੰਗ ਲਿਆਈ ਹੈ ਅਤੇ ਉਹਨਾਂ ਵੱਲੋਂ ਸੰਸਦ ਵਿਚ ਪੇਸ਼ ਕੀਤਾ ਬਿੱਲ ਸੀ-237 ਪਾਸ ਹੋ ਕੇ ਕਾਨੂੰਨ ਬਣ ਗਿਆ ਹੈ। ਬਿੱਲ ਸੀ -237 ਨੂੰ ਰਾਇਲ ਅਸੈਂਟ ਮਿਲਿਆ, ਜਿਸ ਤੋਂ ਬਾਅਦ ਇਸਨੂੰ ਕੈਨੇਡਾ ਭਰ ਵਿਚ ਲਾਗੂ ਕੀਤਾ ਜਾਵੇਗਾ ਤੇ ਸਿਹਤ ਮੰਤਰੀ ਵੱਲੋਂ ਇਸ ‘ਤੇ ਰਿਪੋਰਟ ਬਣਾ ਕੇ ਸੰਸਦ ਵਿਚ ਪੇਸ਼ ਕੀਤੀ ਜਾਣੀ ਹੈ। ਇਹ ਬਿੱਲ ਸ਼ੂਗਰ ਦੇ ਰੋਗੀਆਂ ਲਈ ਖਾਸ ਮਹੱਤਵ ਇਸ ਲਈ ਰੱਖਦਾ ਹੈ ਕਿਉਂਕਿ ਇਸ ਵਿੱਚ ਡਾਇਬਟੀਜ਼ ਲਈ ਕੌਮੀ ਪੱਧਰ ‘ਤੇ ਫਰੇਮਵਰਕ ਬਣਾਉਣ ਦੀ ਮੰਗ ਕੀਤੀ ਗਈ ਹੈ। ਸਿਰਫ ਇੰਨਾ ਹੀ ਨਹੀੰਂ, ਇਸ ਵਿਚ ਸ਼ੂਗਰ ਸਬੰਧੀ ਜਾਗਰੂਕਤਾ ਤੇ ਇਲਾਜ ਤੋਂ ਲੈ ਕੇ ਰੋਕਥਾਮ ਤੱਕ ਕਈ ਅਹਿਮ ਤਜਵੀਜ਼ਾਂ ਪੇਸ਼ ਕੀਤੀਆਂ ਗਈਆਂ ਹਨ, ਜਿਸ ਨਾਲ ਸ਼ੂਗਰ ਤੋਂ ਜੂਝ ਰਹੇ ਮਰੀਜ਼ਾਂ ਸਮੇਤ ਉਹ ਲੋਕ ਜਿਹਨਾਂ ਨੂੰ ਡਾਇਬਟੀਜ਼ ਹੋਣ ਦਾ ਖ਼ਤਰਾ ਜ਼ਿਆਦਾ ਹੈ, ਨੂੰ ਵੀ ਇਸ ਸਬੰਧੀ ਜਾਗਰੂਕ ਕੀਤਾ ਜਾਵੇਗਾ। ਇਸ ਸਬੰਧੀ ਖੁਸ਼ੀ ਜਾਹਰ ਕਰਦਿਆਂ ਬਰੈਂਪਟਨ ਸਾਊਥ ਤੋਂ ਸੰਸਦ ਮੈਂਬਰ ਸੋਨੀਆ ਸਿੱਧੂ ਨੇ ਕਿਹਾ ਕਿ ਇਹ ਸਿਰਫ ਮੇਰੇ ਲਈ ਨਹੀਂ ਬਲਕਿ ਹਰ ਉਸ ਵਿਅਕਤੀ ਲਈ ਬਹੁਤ ਵੱਡੀ ਰਾਹਤ ਤੇ ਖੁਸ਼ੀ ਦੀ ਖਬਰ ਹੈ ਕਿ ਬਿੱਲ ਸੀ-237 ਨੂੰ ਰਾਇਲ ਅਸੈਂਟ ਮਿਲ ਗਿਆ ਹੈ। ਇਹ ਡਾਇਬਟੀਜ਼ ਪ੍ਰਤੀ ਗੰਭੀਰਤਾ ਨਾਲ ਕੰਮ ਕਰ ਰਹੇ ਸਾਰੇ ਲੋਕਾਂ ਦੀ ਜਿੱਤ ਹੈ।

 

Check Also

ਇਨਸਾਨ ਦੇ ਸ਼ੈਤਾਨ ਬਣਨ ਦੀ ਰੌਂਗਟੇ ਖੜ੍ਹੇ ਕਰਨ ਵਾਲੀ ਦਾਸਤਾਨ

ਐਬਟਸਫੋਰਡ/ਡਾ. ਗੁਰਵਿੰਦਰ ਸਿੰਘ : ਐਬਟਸਫੋਰਡ ਸ਼ਹਿਰ ਦਾ ਵੈਗਨਰ ਰੋਡ। ਸ਼ੁੱਕਰਵਾਰ ਦੀ ਰਾਤ ਦੇ 10.30 ਵਜੇ …