Breaking News
Home / ਪੰਜਾਬ / ਭਾਜਪਾ ਆਗੂ ਪ੍ਰਵੀਨ ਛਾਬੜਾ ਨੇ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਛੱਡੀ ਭਾਜਪਾ

ਭਾਜਪਾ ਆਗੂ ਪ੍ਰਵੀਨ ਛਾਬੜਾ ਨੇ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਛੱਡੀ ਭਾਜਪਾ

ਚੰਡੀਗੜ੍ਹ : ਮਿਉਂਸਿਪਲ ਕਮੇਟੀ ਰਾਜਪੁਰਾ ਦੇ ਸਾਬਕਾ ਪ੍ਰਧਾਨ ਤੇ ਭਾਜਪਾ ਦੇ ਸੀਨੀਅਰ ਆਗੂ ਰਹੇ ਪ੍ਰਵੀਨ ਛਾਬੜਾ ਆਪਣੇ ਸਾਥੀਆਂ ਸਣੇ ‘ਆਪ’ ਵਿਚ ਸ਼ਾਮਲ ਹੋ ਗਏ ਹਨ, ਜਿਨ੍ਹਾਂ ਦਾ ਯੂਥ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਮੀਤ ਹੇਅਰ, ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਅਤੇ ਨੀਨਾ ਮਿੱਤਲ ਨੇ ਸਵਾਗਤ ਕੀਤਾ। ਮੀਤ ਹੇਅਰ ਨੇ ਕਿਹਾ ਕਿ ਪ੍ਰਵੀਨ ਛਾਬੜਾ ਦੇ ਪਾਰਟੀ ‘ਚ ਸ਼ਾਮਲ ਹੋਣ ਨਾਲ ਸਾਬਤ ਹੁੰਦਾ ਹੈ ਨਾ ਕੇਵਲ ਚੰਗੇ ਅਕਸ ਵਾਲੇ ਆਗੂ ਬਲਕਿ ਆਮ ਲੋਕਾਂ ਲਈ ਸਿਰਫ਼ ਆਮ ਆਦਮੀ ਪਾਰਟੀ ਹੀ ਇਕ ਉਮੀਦ ਬਚੀ ਹੈ। ਪ੍ਰਵੀਨ ਛਾਬੜਾ ਨੇ ਦੱਸਿਆ ਕਿ ਉਨ੍ਹਾਂ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਭਾਜਪਾ ਛੱਡ ਦਿੱਤੀ ਸੀ।

 

Check Also

ਸ਼ੋ੍ਰਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ ਤੋਂ ਬਾਅਦ ਬੋਲੇ ਸੁਖਬੀਰ ਬਾਦਲ

ਕਿਹਾ : ਅਕਾਲੀ ਦਲ ਕਿਸੇ ਪਰਿਵਾਰ ਦੀ ਪਾਰਟੀ ਨਹੀਂ ਸਗੋਂ ਇਹ ਪੰਜਾਬ ਦੀ ਅਸਲ ਪਾਰਟੀ …