19.6 C
Toronto
Thursday, September 3, 2026
spot_img
Homeਪੰਜਾਬਬੇਅਦਬੀ ਕਾਂਡ ਮਾਮਲੇ 'ਚ ਛੇ ਡੇਰਾ ਪ੍ਰੇਮੀਆਂ ਦੀ ਨਿਆਂਇਕ ਹਿਰਾਸਤ ਅੱਠ ਜੁਲਾਈ...

ਬੇਅਦਬੀ ਕਾਂਡ ਮਾਮਲੇ ‘ਚ ਛੇ ਡੇਰਾ ਪ੍ਰੇਮੀਆਂ ਦੀ ਨਿਆਂਇਕ ਹਿਰਾਸਤ ਅੱਠ ਜੁਲਾਈ ਤੱਕ ਵਧੀ

ਬੇਅਦਬੀ ਕਾਂਡ ਮਾਮਲੇ ‘ਚ ਛੇ ਡੇਰਾ ਪ੍ਰੇਮੀਆਂ ਦੀ ਨਿਆਂਇਕ ਹਿਰਾਸਤ ਅੱਠ ਜੁਲਾਈ ਤੱਕ ਵਧੀਫਰੀਦਕੋਟ : ਫਰੀਦਕੋਟ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਚੋਰੀ ਕਰਕੇ ਇਸ ਦੇ ਪੱਤਰੇ ਗਲੀਆਂ ਵਿੱਚ ਖਿਲਾਰਨ ਅਤੇ ਇਤਰਾਜ਼ਯੋਗ ਪੋਸਟਰ ਲਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਛੇ ਡੇਰਾ ਪ੍ਰੇਮੀਆਂ ਨੂੰ ਇਲਾਕਾ ਮੈਜਿਸਟਰੇਟ ਅਜੈਪਾਲ ਸਿੰਘ ਨੇ ਅੱਠ ਜੁਲਾਈ ਤੱਕ ਨਿਆਂਇਕ ਹਿਰਾਸਤ ਤਹਿਤ ਜੇਲ੍ਹ ਵਿੱਚ ਰੱਖਣ ਦਾ ਹੁਕਮ ਦਿੱਤਾ ਹੈ। ਡੇਰਾ ਪ੍ਰੇਮੀ ਸ਼ਕਤੀ ਸਿੰਘ, ਪ੍ਰਦੀਪ ਸਿੰਘ, ਬਲਜੀਤ ਸਿੰਘ, ਨਿਸ਼ਾਨ ਸਿੰਘ, ਸੁਖਜਿੰਦਰ ਸਿੰਘ ਅਤੇ ਸੁਖਵਿੰਦਰ ਸਿੰਘ ਨੂੰ ਵਿਸ਼ੇਸ਼ ਜਾਂਚ ਟੀਮ ਨੇ 16 ਮਈ ਨੂੰ ਗ੍ਰਿਫ਼ਤਾਰ ਕੀਤਾ ਸੀ। ਜਾਣਕਾਰੀ ਅਨੁਸਾਰ ਜਾਂਚ ਟੀਮ ਨੇ ਇਸ ਮਾਮਲੇ ਵਿੱਚ ਪੜਤਾਲ ਦਾ ਵੱਡਾ ਹਿੱਸਾ ਮੁਕੰਮਲ ਕਰ ਲਿਆ ਹੈ। ਫੋਰੈਂਸਿਕ ਲੈਬ ਵਿੱਚ ਭੇਜੇ ਪੋਸਟਰਾਂ ਅਤੇ ਨਮੂਨਿਆਂ ਦੇ ਨਤੀਜੇ ਆਉਣੇ ਹਾਲੇ ਬਾਕੀ ਹਨ। ਜਾਂਚ ਟੀਮ 16 ਜੁਲਾਈ ਤੋਂ ਪਹਿਲਾਂ-ਪਹਿਲਾਂ ਬੇਅਦਬੀ ਕਾਂਡ ਦੇ ਤਿੰਨੋਂ ਮਾਮਲਿਆਂ ਵਿੱਚ ਚਲਾਨ ਅਦਾਲਤ ‘ਚ ਪੇਸ਼ ਕਰਨਾ ਚਾਹੁੰਦੀ ਹੈ।

 

RELATED ARTICLES
POPULAR POSTS