Breaking News
Home / ਪੰਜਾਬ / ਮਨਮੀਤ ਕੌਰ ਦਾ ਹੁਣ ਸਿੱਖ ਨੌਜਵਾਨ ਨਾਲ ਹੋਇਆ ਅਨੰਦ ਕਾਰਜ

ਮਨਮੀਤ ਕੌਰ ਦਾ ਹੁਣ ਸਿੱਖ ਨੌਜਵਾਨ ਨਾਲ ਹੋਇਆ ਅਨੰਦ ਕਾਰਜ

ਭਾਰਤ ਸਰਕਾਰ ਜੰਮੂ ਕਸ਼ਮੀਰ ‘ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਏ : ਬੀਬੀ ਜਗੀਰ ਕੌਰ
ਚੰਡੀਗੜ੍ਹ/ਬਿਊਰੋ ਨਿਊਜ਼ : ਕਸ਼ਮੀਰ ਦੀਆਂ ਦੋ ਸਿੱਖ ਲੜਕੀਆਂ ਦਾ ਧਰਮ ਪਰਿਵਰਤਨ ਕਰਕੇ ਨਿਕਾਹ ਕਰਨ ਦਾ ਮਾਮਲਾ ਸਿੱਖ ਆਗੂਆਂ ਦੀ ਕੋਸ਼ਿਸ਼ ਨਾਲ ਕਾਫੀ ਹੱਦ ਤੱਕ ਹੱਲ ਹੋ ਗਿਆ। ਸਿੱਖ ਭਾਈਚਾਰੇ ਦੇ ਰੋਸ ਅਤੇ ਸਿੱਖ ਆਗੂਆਂ ਦੀ ਲਗਾਤਾਰ ਕੋਸ਼ਿਸ਼ ਨਾਲ ਸ੍ਰੀਨਗਰ ਦੀ 18 ਸਾਲਾ ਸਿੱਖ ਬੱਚੀ ਮਨਮੀਤ ਕੌਰ ਨੂੰ ਅਦਾਲਤ ਨੇ ਪਰਿਵਾਰ ਦੇ ਹਵਾਲੇ ਕਰ ਦਿੱਤਾ। ਜਿਸ ਤੋਂ ਬਾਅਦ ਪਰਿਵਾਰ ਵਲੋਂ ਮਨਮੀਤ ਕੌਰ ਦਾ ਆਨੰਦ ਕਾਰਜ ਕਸ਼ਮੀਰ ਦੇ ਹੀ ਸਿੱਖ ਨੌਜਵਾਨ ਸੁਖਬੀਰ ਸਿੰਘ ਨਾਲ ਗੁਰ-ਮਰਯਾਦਾ ਅਨੁਸਾਰ ਗੁਰਦੁਆਰਾ ਸਾਹਿਬ ਵਿਖੇ ਕਰ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਇਹ ਇਕ ਵੱਡਾ ਮਸਲਾ ਸੀ।

 

Check Also

ਸ਼ੋ੍ਰਮਣੀ ਕਮੇਟੀ ਵੱਲੋਂ ਸੁਪਰੀਮ ਕੋਰਟ ਨੂੰ ਰਾਜੋਆਣਾ ਦੀ ਸਜ਼ਾ ਮੁਆਫੀ ਸਬੰਧੀ ਪਟੀਸ਼ਨ ’ਤੇ ਫੌਰੀ ਕੋਈ ਫੈਸਲਾ ਲੈਣ ਦੀ ਅਪੀਲ

ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ ਚਾਰ ਫੀਸਦ ਵਧਾਉਣ ਦਾ ਐਲਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ …