Breaking News
Home / ਪੰਜਾਬ / ਬਿ੍ਰਟੇਨ ਨੇ ਵਿਦਿਆਰਥੀਆਂ ਨੂੰ ਦਿੱਤੀ ਰਾਹਤ

ਬਿ੍ਰਟੇਨ ਨੇ ਵਿਦਿਆਰਥੀਆਂ ਨੂੰ ਦਿੱਤੀ ਰਾਹਤ

ਪੜ੍ਹਾਈ ਤੋਂ ਬਾਅਦ ਵੀ ਵਿਦਿਆਰਥੀ ਦੋ ਸਾਲ ਤੱਕ ਰਹਿ ਸਕਣਗੇ
ਚੰਡੀਗੜ੍ਹ/ਬਿਊਰੋ ਨਿਊਜ਼
ਬਿ੍ਰਟੇਨ ਦੀ ਗ੍ਰਹਿ ਮੰਤਰੀ ਪ੍ਰੀਤੀ ਪਟੇਲ ਨੇ ਵਿਦੇਸ਼ੀ ਵਿਦਿਆਰਥੀਆਂ ਲਈ ਇਕ ਅਸਾਨ ਨਿਯਮ ਬਣਾ ਕੇ ਨਵੀਂ ਰਾਹ ਖੋਲ੍ਹ ਦਿੱਤੀ ਹੈ। ਇਸ ਨਿਯਮ ਮੁਤਾਬਕ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਬਿ੍ਰਟੇਨ ’ਚ ਕਾਲਜ ਦੀ ਪੜ੍ਹਾਈ ਤੋਂ ਬਾਅਦ ਰਹਿਣ, ਕੰਮ ਕਰਨ ਜਾਂ ਕਿਸੇ ਵੀ ਪੱਧਰ ’ਤੇ ਨੌਕਰੀ ਲੱਭਣ ਲਈ ਘੱਟੋ ਘੱਟ ਦੋ ਸਾਲ ਦਾ ਸਮਾਂ ਮਿਲੇਗਾ। ਇਸ ਨਾਲ ਭਾਰਤੀ ਵਿਦਿਆਰਥੀਆਂ ਨੂੰ ਵੀ ਲਾਭ ਮਿਲੇਗਾ। ਧਿਆਨ ਰਹੇ ਕਿ ਪਿਛਲੇ ਸਾਲ 56 ਹਜ਼ਾਰ ਤੋਂ ਜ਼ਿਆਦਾ ਭਾਰਤੀ ਨਾਗਰਿਕਾਂ ਨੂੰ ਵਿਦਿਆਰਥੀ ਵੀਜ਼ਾ ਦਿੱਤਾ ਗਿਆ ਸੀ। ਪਿਛਲੇ ਸਾਲ ਦੀ ਤੁਲਨਾ ਵਿਚ ਇਸ ਸਾਲ 13 ਫੀਸਦੀ ਦਾ ਵਾਧਾ ਦੇਖਿਆ ਗਿਆ। ਬਿ੍ਰਟੇਨ ਤੋਂ ਬਾਹਰ ਦੇ ਵਿਅਕਤੀ ਪਹਿਲੀ ਵਾਰ ਡਿਜ਼ੀਟਲੀ ਪ੍ਰਕਿਰਿਆ ਨਾਲ ਇਸ ਵਾਰ ਵੀਜ਼ੇ ਲਈ ਅਪਲਾਈ ਕਰ ਸਕਣਗੇ। ਇਸ ਵਾਰ ਵਿਦਿਆਰਥੀਆਂ ਨੂੰ ਐਪ ਤੋਂ ਇਲਾਵਾ ਆਨਲਾਈਨ ਅਪਲਾਈ ਕਰਨ ਦਾ ਵੀ ਬਦਲ ਦਿੱਤਾ ਗਿਆ ਹੈ। ਜੋ ਵਿਅਕਤੀ ਐਪ ਦੀ ਵਰਤੋਂ ਨਹੀਂ ਕਰ ਸਕਣਗੇ, ਉਹ ਆਨਲਾਈਨ ਅਪਲਾਈ ਕਰ ਸਕਣਗੇ।

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …