Breaking News
Home / ਪੰਜਾਬ / ਨਵਜੋਤ ਸਿੱਧੂ ਨੇ ਬਿਜਲੀ ਸੰਕਟ ’ਤੇ ਘੇਰੀ ਕੈਪਟਨ ਸਰਕਾਰ

ਨਵਜੋਤ ਸਿੱਧੂ ਨੇ ਬਿਜਲੀ ਸੰਕਟ ’ਤੇ ਘੇਰੀ ਕੈਪਟਨ ਸਰਕਾਰ

ਬਿਜਲੀ ਸਬੰਧੀ ਦਿੱਲੀ ਮਾਡਲ ਦੀ ਨਕਲ ਕਰਨ ਦੀ ਦਿੱਤੀ ਸਲਾਹ
ਚੰਡੀਗੜ੍ਹ/ਬਿਊਰੋ ਨਿਊਜ਼
ਨਵਜੋਤ ਸਿੰਘ ਸਿੱਧੂ ਨੇ ਬਿਜਲੀ ਮਾਮਲੇ ’ਤੇ ਆਪਣੀ ਹੀ ਕਾਂਗਰਸ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਹਨ। ਸਿੱਧੂ ਨੇ ਕੈਪਟਨ ਅਮਰਿੰਦਰ ਸਰਕਾਰ ਨੂੰ ਦਿੱਲੀ ਦੇ ਬਿਜਲੀ ਮਾਡਲ ਦੀ ਨਕਲ ਕਰਨ ਦੀ ਸਲਾਹ ਦਿੱਤੀ। ਸਿੱਧੂ ਦਾ ਕਹਿਣਾ ਹੈ ਕਿ ਜੇਕਰ ਸਹੀ ਤਰੀਕੇ ਨਾਲ ਕੰਮ ਕੀਤਾ ਜਾਵੇ ਤਾਂ ਦਫ਼ਤਰਾਂ ਦੇ ਸਮੇਂ ਨੂੰ ਨਿਯਮਤ ਕਰਨ ਜਾਂ ਬਿਜਲੀ ਕੱਟ ਲਗਾਉਣ ਦੀ ਕੋਈ ਜ਼ਰੂਰਤ ਨਹੀਂ ਹੋਵੇਗੀ। ਨਵਜੋਤ ਸਿੱਧੂ ਨੇ ਅੱਜ ਬਿਜਲੀ ਮਾਮਲੇ ਨੂੰ ਲੈ ਕੇ ਟਵੀਟਾਂ ਦੀ ਝੜੀ ਲਗਾ ਦਿੱਤੀ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਸਲਾਹ ਦਿੱਤੀ ਕਿ ਉਹ ਬਿਜਲੀ ਖਰੀਦ ਖਰਚੇ ’ਤੇ ਕਾਬੂ ਪਾਉਣ ਲਈ ਪੰਜਾਬ ਵਿਧਾਨ ਸਭਾ ਵਿਚ ਨਵਾਂ ਕਾਨੂੰਨ ਲਿਆਉਣ। ਉਨ੍ਹਾਂ ਕਿਹਾ ਕਿ ਕਾਨੂੰਨ ਵਿਚ ਸੋਧ ਕਰਨ ਨਾਲ ਬਿਜਲੀ ਸਮਝੌਤੇ ਰੱਦ ਹੋ ਜਾਣਗੇ। ਸਿੱਧੂ ਨੇ ਦੱਸਿਆ ਕਿ ਪੰਜਾਬ ਔਸਤਨ 4 ਰੁਪਏ 54 ਪੈਸੇ ਪ੍ਰਤੀ ਯੂਨਿਟ ਦੀ ਲਾਗਤ ਨਾਲ ਬਿਜਲੀ ਖਰੀਦ ਰਿਹਾ ਹੈ, ਜਦਕਿ ਕੌਮੀ ਔਸਤ 3 ਰੁਪਏ 85 ਪੈਸੇ ਪ੍ਰਤੀ ਯੂਨਿਟ ਹੈ। ਧਿਆਨ ਰਹੇ ਕਿ ਨਵਜੋਤ ਸਿੱਧੂ ਨੂੰ ਪੰਜਾਬ ਸਰਕਾਰ ਵਿਚ ਬਿਜਲੀ ਮੰਤਰੀ ਦਾ ਅਹੁਦਾ ਦਿੱਤਾ ਗਿਆ ਸੀ, ਜਿਸ ਨੂੰ ਸਿੱਧੂ ਨੇ ਲੈਣ ਤੋਂ ਇਨਕਾਰ ਕਰ ਦਿੱਤਾ ਸੀ। ਹੁਣ ਸਰਕਾਰ ਦੇ ਸਾਢੇ ਚਾਰ ਸਾਲ ਬੀਤ ਜਾਣ ਤੋਂ ਬਾਅਦ ਸਿੱਧੂ ਨੂੰ ਪੰਜਾਬ ਦੀ ਜਨਤਾ ਦੀ ਫਿਕਰ ਸਤਾਉਣ ਲੱਗੀ ਹੈ। ਚਰਚਾ ਚੱਲ ਰਹੀ ਹੈ ਕਿ ਸਿੱਧੂ ਨੂੰ ਪੰਜਾਬ ਦਾ ਡਿਪਟੀ ਸੀਐਮ ਬਣਾਇਆ ਜਾ ਸਕਦਾ ਹੈ ਅਤੇ ਸਿੱਧੂ ਪੰਜਾਬ ਸਰਕਾਰ ਨੂੰ ਦਿੱਲੀ ਦੇ ਬਿਜਲੀ ਮਾਡਲ ਦੀਆਂ ਸਲਾਹਾਂ ਦੇ ਰਹੇ ਹਨ।

Check Also

ਪੰਜਾਬ ’ਚ ਧਰਮ ਪਰਿਵਰਤਨ ’ਤੇ ਐਸਜੀਪੀਸੀ ਨੇ ਜਤਾਈ ਚਿੰਤਾ

ਯੋਗੀ ਅੱਤਿਆਨਾਥ ਦੇ ਬਿਆਨ ਦਾ ਕੀਤਾ ਗਿਆ ਸਮਰਥਨ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ …