Breaking News
Home / ਪੰਜਾਬ / ਬਿਜਲੀ ਸੰਕਟ ’ਚ ਘਿਰਿਆ ਪੰਜਾਬ

ਬਿਜਲੀ ਸੰਕਟ ’ਚ ਘਿਰਿਆ ਪੰਜਾਬ

ਸ਼ੋ੍ਰਮਣੀ ਅਕਾਲੀ ਦਲ ਵਲੋਂ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਬਿਜਲੀ ਦਾ ਸੰਕਟ ਡੂੰਘਾ ਹੁੰਦਾ ਜਾ ਰਿਹਾ ਹੈ। ਬਿਜਲੀ ਦੇ ਲੱਗ ਰਹੇ ਵੱਡੇ ਕਾਰਨ ਹਰ ਵਰਗ ਪ੍ਰੇਸ਼ਾਨ ਦਿਖਾਈ ਦੇ ਰਿਹਾ ਹੈ। ਬਿਜਲੀ ਸੰਕਟ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਸਰਕਾਰੀ ਦਫਤਰਾਂ ਦਾ ਸਮਾਂ ਵੀ ਸਵੇਰੇ 8 ਵਜੇ ਤੋਂ ਦੁਪਹਿਰੇ 2 ਵਜੇ ਤੱਕ ਕਰ ਦਿੱਤਾ ਹੈ ਅਤੇ ਬਿਜਲੀ ਬੋਰਡ ਵਲੋਂ ਏਸੀ ਘੱਟ ਚਲਾਉਣ ਦੀ ਅਪੀਲ ਕੀਤੀ ਜਾ ਰਹੀ ਹੈ। ਬਿਜਲੀ ਸੰਕਟ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਵਲੋਂ ਕੈਪਟਨ ਸਰਕਾਰ ਖਿਲਾਫ ਪੂਰੇ ਪੰਜਾਬ ਵਿਚ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਅਕਾਲੀ ਦਲ ਦੇ ਆਗੂਆਂ ਨੇ ਪੱਖੀਆਂ ਝੱਲ ਕੇ ਵੱਖਰੇ ਢੰਗ ਨਾਲ ਰੋਸ ਜ਼ਾਹਰ ਕੀਤਾ ਅਤੇ ਕਈ ਜਗ੍ਹਾ ਅਕਾਲੀ ਦਲ ਅਤੇ ਬਸਪਾ ਦੇ ਆਗੂਆਂ ਵਲੋਂ ਪੱਖੀਆਂ ਵੀ ਵੰਡੀਆਂ ਗਈਆਂ। ਰੂਪਨਗਰ ਵਿਚ ਵੀ ਡਾ. ਦਲਜੀਤ ਸਿੰਘ ਚੀਮਾ ਦੀ ਅਗਵਾਈ ਵਿਚ ਅਕਾਲੀ ਵਰਕਰਾਂ ਨੇ ਕੈਪਟਨ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਅਤੇ ਪੱਖੀਆਂ ਵੰਡੀਆਂ। ਇਸਦੇ ਚੱਲਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੈਪਟਨ ਅਮਰਿੰਦਰ ’ਤੇ ਤਨਜ ਕਸਿਆ। ਸੁਖਬੀਰ ਬਾਦਲ ਦਾ ਕਹਿਣਾ ਸੀ ਅਸੀਂ ਬਹੁਤ ਮਿਹਨਤ ਨਾਲ ਪੰਜਾਬ ਬਿਜਲੀ ਸਰਪਲੱਸ ਸੂਬਾ ਬਣਾਇਆ ਸੀ। ਉਨ੍ਹਾਂ ਕਿਹਾ ਕਿ ਬਿਜਲੀ ਨੂੰ ਲੈ ਕੇ ਪੰਜਾਬ ਵਿਚ ਅੱਜ ਜੋ ਹਾਲਾਤ ਹਨ, ਉਸ ਲਈ ਕੈਪਟਨ ਅਮਰਿੰਦਰ ਜ਼ਿੰਮੇਵਾਰ ਹਨ। ਲੰਬੀ ਵਿਚ ਧਰਨੇ ਨੂੰ ਸੰਬੋਧਨ ਕਰਦਿਆਂ ਸੁਖਬੀਰ ਨੇ ਕਿਹਾ ਕਿ ਰੇਤ ਖੱਡਾਂ ਵਿਚ ਨਜਾਇਜ਼ ਮਾਈਨਿੰਗ ਬਾਰੇ ਕੈਪਟਨ ਸਰਕਾਰ ਦੀਆਂ ਪੋਲਾਂ ਖੋਲ੍ਹਣ ਕਰਕੇ ਉਨ੍ਹਾਂ ਖਿਲਾਫ ਮੁਕੱਦਮਾ ਦਰਜ ਹੋਇਆ ਹੈ। ਸੁਖਬੀਰ ਨੇ ਕੈਪਟਨ ਅਮਰਿੰਦਰ ਨੂੰ ਵੰਗਾਰਦਿਆਂ ਕਿਹਾ ਕਿ ਉਨ੍ਹਾਂ ’ਤੇ ਮੁਕੱਦਮਾ ਤਾਂ ਦਰਜ ਕਰ ਦਿੱਤਾ ਅਤੇ ਹੁਣ ਗਿ੍ਰਫਤਾਰ ਕਰਕੇ ਵੀ ਦਿਖਾਓ।

 

Check Also

ਲੁਧਿਆਣਾ ਤੋਂ ‘ਆਪ’ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਨੂੰ ਸ਼ਰਾਬ ਨਾਲ ਤੋਲਿਆ

ਮਜੀਠੀਆ ਬੋਲੇ : ਲੋਕਾਂ ਨੇ ਪੀਤੀ ਤੁਪਕਾ ਤੁਪਕਾ ‘ਆਪ’ ਵਾਲਿਆਂ ਨੇ ਪੀਤੀ ਬਾਟੇ ਨਾਲ ਲੁਧਿਆਣਾ/ਬਿਊਰੋ …