ਸੁਰਿੰਦਰਪਾਲ ਸਿੰਘ ਪਿਛਲੇ ਕਈ ਦਿਨਾਂ ਤੋਂ ਮੰਗਾਂ ਨੂੰ ਲੈ ਕੇ ਚੜ੍ਹਿਆ ਸੀ ਟਾਵਰ ’ਤੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਬੇਰੁਜ਼ਗਾਰ ਅਧਿਆਪਕ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਸੰਘਰਸ਼ ਕਰ ਰਹੇ ਹਨ। ਇਸੇ ਦੌਰਾਨ ਪਟਿਆਲਾ ’ਚ ਇਕ ਬੇਰੁਜ਼ਗਾਰ ਅਧਿਆਪਕ ਸੁਰਿੰਦਰਪਾਲ ਸਿੰਘ ਪਿਛਲੇ ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਟਾਵਰ ’ਤੇ ਚੜ੍ਹ ਗਿਆ ਸੀ ਅਤੇ ਉਸ ਨੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਸੀ। ਇਸੇ ਦੌਰਾਨ ਸੁਰਿੰਦਰਪਾਲ ਸਿੰਘ ਨੇ ਅੱਜ ਸ਼ੁੱਕਰਵਾਰ ਸਵੇਰੇ ਆਪਣੀ ਭੁੱਖ ਹੜਤਾਲ ਖਤਮ ਕਰ ਦਿੱਤੀ। ਸੁਰਿੰਦਰਪਾਲ ਨੂੰ ਜੂਸ ਪਿਲਾ ਕੇ ਉਸ ਦੀ ਭੁੱਖ ਹੜਤਾਲ ਖਤਮ ਕਰਵਾਈ ਗਈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਸੰਘਰਸ਼ ਕਰ ਰਹੇ ਈ ਟੀ ਟੀ ਅਧਿਆਪਕ ਯੂਨੀਅਨ ਦੇ ਆਗੂਆਂ ਤੇ ਜ਼ਿਲ੍ਹਾ ਪ੍ਰਸ਼ਾਸਨ ਵਿਚ ਸਹਿਮਤੀ ਬਣ ਗਈ ਹੈ। ਧਿਆਨ ਰਹੇ ਕਿ ਬੇਰੁਜ਼ਗਾਰ ਅਧਿਆਪਕਾਂ ਨੇ ਪਿਛਲੇ ਦਿਨੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸਿਸਵਾਂ ਫਾਰਮ ਵੀ ਘੇਰਿਆ ਸੀ ਅਤੇ ਪਟਿਆਲਾ ਵਿਚ ਤਾਂ ਹਰ ਰੋਜ਼ ਧਰਨਾ ਪ੍ਰਦਰਸ਼ਨ ਹੋ ਰਹੇ ਹਨ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …