10 ਤੋਂ 12 ਵਜੇ ਤੱਕ 2 ਘੰਟਿਆਂ ਲਈ ਹੋਣਗੇ ਪ੍ਰਦਰਸ਼ਨ
ਚੰਡੀਗੜ੍ਹ/ਬਿਊਰੋ ਨਿਊਜ਼
ਤਿੰਨ ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਉਤਰ ਪ੍ਰਦੇਸ਼ ਸਮੇਤ ਕਈ ਰਾਜਾਂ ਦੇ ਕਿਸਾਨਾਂ ਦਾ ਸੰਘਰਸ਼ ਪਿਛਲੇ 7 ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਚੱਲ ਰਿਹਾ ਹੈ। ਹੁਣ ਸੰਯੁਕਤ ਕਿਸਾਨ ਮੋਰਚੇ ਨੇ ਕੇਂਦਰ ਸਰਕਾਰ ਖਿਲਾਫ਼ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਆਉਂਦੀ 8 ਜੁਲਾਈ ਨੂੰ ਦੇਸ਼ ਭਰ ’ਚ ਪੈਟਰੋਲ, ਡੀਜ਼ਲ ਅਤੇ ਗੈਸ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਖਿਲਾਫ਼ ਸੜਕਾਂ ਕਿਨਾਰੇ ਗੱਡੀਆਂ ਖੜ੍ਹੀਆਂ ਕਰਕੇ ਅਤੇ ਗੈਸ ਸਿਲੰਡਰ ਰੱਖ ਕੇ ਭਾਰਤ ਭਰ ’ਚ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਸੰਯੁਕਤ ਕਿਸਾਨ ਮੋਰਚੇ ਨੇ ਐਲਾਨ ਕੀਤਾ ਕਿ 10 ਤੋਂ 12 ਵਜੇ ਤੱਕ ਸੜਕਾਂ ਕਿਨਾਰੇ ਗੱਡੀਆਂ ਖੜ੍ਹੀਆਂ ਕੀਤੀਆਂ ਜਾਣਗੀਆਂ ਅਤੇ ਖਾਲੀ ਸਿਲੰਡਰ ਰੱਖੇ ਜਾਣਗੇ ਪ੍ਰੰਤੂ ਇਸ ਦੌਰਾਨ ਸੜਕਾਂ ਨੂੰ ਜਾਮ ਨਹੀਂ ਕੀਤਾ ਜਾਵੇਗਾ। ਸਹੀ 12 ਵਜੇ 8 ਮਿੰਟ ਲਈ ਗੱਡੀਆਂ ਦੇ ਹੌਰਨ ਬਜਾਏ ਜਾਣਗੇ ਤਾਂ ਜੋ ਕੇਂਦਰ ਦੀ ਗੂੜ੍ਹੀ ਨੀਂਦੇ ਸੁੱਤੀ ਨਰਿੰਦਰ ਮੋਦੀ ਸਰਕਾਰ ਨੂੰ ਜਗਾਇਆ ਜਾ ਸਕੇ। ਇਸ ਦੇ ਨਾਲ ਹੀ ਕਿਸਾਨ ਆਗੂ ਗੁਰਨਾਮ ਸਿੰਘ ਚਡੂਨੀ ਨੇ ਕਿਹਾ ਕਿ ਫਰੀਦਾਬਾਦ ਦੇ ਖੋਰੀ ਪਿੰਡ ਨੂੰ ਉਜਾੜੇ ਜਾਣ ਦੇ ਵਿਰੋਧ ’ਚ ਵੀ 6 ਜੁਲਾਈ ਨੂੰ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …