Breaking News
Home / ਭਾਰਤ / ਮਨਮੀਤ ਕੌਰ ਤੇ ਸੁਖਪ੍ਰੀਤ ਸਿੰਘ ਨੂੰ ਦਿੱਲੀ ਗੁਰਦੁਆਰਾ ਕਮੇਟੀ ’ਚ ਮਿਲੀ ਨੌਕਰੀ

ਮਨਮੀਤ ਕੌਰ ਤੇ ਸੁਖਪ੍ਰੀਤ ਸਿੰਘ ਨੂੰ ਦਿੱਲੀ ਗੁਰਦੁਆਰਾ ਕਮੇਟੀ ’ਚ ਮਿਲੀ ਨੌਕਰੀ

ਕਸ਼ਮੀਰੀ ਸਿੱਖਾਂ ਦੀ ਮੱਦਦ ਕਰਨਾ ਸਾਡਾ ਫਰਜ਼ : ਸਿਰਸਾ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਸ਼ਮੀਰ ਦੀ ਸਿੱਖ ਲੜਕੀ ਮਨਮੀਤ ਕੌਰ ਤੇ ਉਸਦੇ ਪਤੀ ਸੁਖਪ੍ਰੀਤ ਸਿੰਘ ਨੂੰ ਕਮੇਟੀ ਵਿਚ ਨੌਕਰੀ ਦੇ ਦਿੱਤੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਤੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਸਿੱਖ ਬੱਚੀ ਮਨਮੀਤ ਕੌਰ ਨੂੰ ਬਤੌਰ ਕਲਰਕ ਕਮੇਟੀ ਵਿਚ ਨਿਯੁਕਤ ਕੀਤਾ ਗਿਆ ਹੈ ਜਦਕਿ ਉਸਦੇ ਪਤੀ ਸੁਖਪ੍ਰੀਤ ਸਿੰਘ ਦੀ ਜੇ ਈ ਏ ਸੀ ਵਜੋਂ ਨਿਯੁਕਤੀ ਕੀਤੀ ਗਈ ਹੈ। ਸਿਰਸਾ ਹੋਰਾਂ ਦੱਸਿਆ ਕਿ ਇਸ ਜੋੜੇ ਦੀ ਰਿਹਾਇਸ਼ ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਵਿਚਲੇ ਸਟਾਫ ਕੁਆਰਟਰਾਂ ਵਿਚ ਹੋਵੇਗੀ। ਉਹਨਾਂ ਦੱਸਿਆ ਕਿ ਦੋਵੇਂ ਖੁਸ਼ੀ ਖੁਸ਼ੀ ਰਹਿ ਰਹੇ ਹਨ ਤੇ ਗੁਰੂ ਸਾਹਿਬ ਦੇ ਆਸ਼ੀਰਵਾਦ ਸਦਕਾ ਇਹ ਨੌਕਰੀਆਂ ਮਿਲਣ ਨਾਲ ਵਧੀਆ ਜੀਵਨ ਨਿਰਬਾਹ ਕਰ ਸਕਣਗੇ। ਸਿਰਸਾ ਤੇ ਕਾਲਕਾ ਨੇ ਕਿਹਾ ਕਿ ਕਸ਼ਮੀਰੀ ਸਿੱਖਾਂ ਦੀ ਮੱਦਦ ਕਰਨਾ ਸਾਡਾ ਫਰਜ਼ ਸੀ ਕਿਉਂਕਿ ਅਸੀਂ ਸਿੱਖ ਕੌਮ ਵੱਲੋਂ ਬਖਸ਼ੀ ਸੇਵਾ ਅਨੁਸਾਰ ਕੰਮ ਕਰ ਰਹੇ ਹਾਂ। ਸਿਰਸਾ ਨੇ ਕਿਹਾ ਕਿ ਆਪਣੀਆਂ ਧੀਆਂ ਦਾ ਖਿਆਲ ਰੱਖਣਾ ਸਾਡਾ ਸਭ ਦਾ ਫਰਜ਼ ਹੈ। ਜ਼ਿਕਰਯੋਗ ਹੈ ਕਿ ਸਿੱਖ ਲੜਕੀ ਮਨਮੀਤ ਕੌਰ ਨੂੰ ਕਸ਼ਮੀਰ ਵਿਚ ਬੰਦੂਕ ਦੀ ਨੋਕ ’ਤੇ ਅਗਵਾ ਕਰਕੇ ਜਬਰੀ ਧਰਮ ਪਰਿਵਰਤਨ ਕੀਤਾ ਗਿਆ ਸੀ। ਜਦੋਂ ਕਸ਼ਮੀਰੀ ਸਿੱਖਾਂ ਨੇ ਇਸਦਾ ਵਿਰੋਧ ਕੀਤਾ ਤਾਂ ਪੁਲਿਸ ਨੇ ਇਹ ਲੜਕੀ ਪਰਿਵਾਰ ਹਵਾਲੇ ਕਰ ਦਿੱਤੀ ਸੀ। ਜਿਸਦਾ ਬਾਅਦ ਵਿਚ ਸੁਖਪ੍ਰੀਤ ਸਿੰਘ ਨਾਲ ਗੁਰ ਮਰਿਆਦਾ ਅਨੁਸਾਰ ਵਿਆਹ ਕਰ ਦਿੱਤਾ ਗਿਆ ਸੀ। ਫਿਰ ਇਸ ਲੜਕੀ ਤੇ ਉਸਦੇ ਪਤੀ ਨੂੰ ਦਿੱਲੀ ਲਿਆਂਦਾ ਗਿਆ ਸੀ।

Check Also

ਲਖੀਮਪੁਰ ਖੀਰੀ ਹਿੰਸਾ ਮਾਮਲੇ ’ਚ ਅਸ਼ੀਸ਼ ਮਿਸ਼ਰਾ ਨੂੰ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ

ਸਾਬਕਾ ਕੇਂਦਰੀ ਮੰਤਰੀ ਅਜੇ ਮਿਸ਼ਰਾ ਦਾ ਮੁੰਡਾ ਹੈ ਅਸ਼ੀਸ਼ ਮਿਸ਼ਰਾ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ …