ਕਿਹਾ, ਬਾਦਲਾਂ ਨਾਲ ਰਲੇ ਹੋਏ ਨੇ ਕੈਪਟਨ ਅਮਰਿੰਦਰ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਵਲੋਂ ਬਿਜਲੀ ਦੀ ਘਾਟ ਨੂੰ ਲੈ ਕੇ ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਫਾਰਮ ਹਾਊਸ ਦਾ ਘਿਰਾਓ ਕੀਤਾ ਗਿਆ ਸੀ। ‘ਆਪ’ ਦੇ ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਆਪਣੀ ਸਾਢੇ ਚਾਰ ਸਾਲ ਦੀ ਨੀਂਦ ਵਿੱਚੋਂ ਜਾਗਦਿਆਂ ਕੈਪਟਨ ਅਮਰਿੰਦਰ ਹੁਣ ਇਨ੍ਹਾਂ ਬਿਜਲੀ ਸਮਝੌਤਿਆਂ ਨੂੰ ਬਿਜਲੀ ਦੀ ਘਾਟ ਲਈ ਸਭ ਤੋਂ ਵੱਡਾ ਕਾਰਨ ਦੱਸ ਰਹੇ ਹਨ। ਜਦਕਿ ਸਰਕਾਰ ਬਣਨ ਤੋਂ ਬਾਅਦ ਹੁਣ ਤਕ ਉਹ ਇਸ ਉੱਤੇ ਚੁੱਪੀ ਵੱਟ ਕੇ ਬਾਦਲਾਂ ਨੂੰ ਬਚਾਉਣ ਦਾ ਯਤਨ ਕਰਦੇ ਰਹੇ। ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਇਸ ਗੱਲ ਨੂੰ ਸਪਸ਼ਟ ਕਰਨ ਕਿ ਜੇਕਰ ਹੁਣ ਉਹ ਮੰਨਦੇ ਹਨ ਕਿ ਇਹ ਬਿਜਲੀ ਸਮਝੌਤੇ ਬਾਦਲਾਂ ਵੱਲੋਂ ਗਲਤ ਨੀਅਤ ਨਾਲ ਕੀਤੇ ਗਏ ਸਨ ਤਾਂ ਉਹ ਹੁਣ ਤੱਕ ਬਾਦਲਾਂ ਨੂੰ ਕਿਉਂ ਬਚਾ ਰਹੇ ਸਨ। ਉਨ੍ਹਾਂ ਕਿਹਾ ਕਿ ਅਸਲ ਵਿੱਚ ਬਾਦਲ ਕੈਪਟਨ ਪਰਿਵਾਰ ਨਾਲ ਮਿਲੇ ਹੋਏ ਹਨ ਅਤੇ ਮਿਲ ਕੇ ਪੰਜਾਬ ਦੇ ਲੋਕਾਂ ਦਾ ਸ਼ੋਸ਼ਣ ਕਰ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਤੋਂ ਸਵਾਲ ਪੁੱਛਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਗ਼ਲਤ ਸਮਝੌਤਿਆਂ ਦੀ ਵਜ੍ਹਾ ਨਾਲ ਬਿਜਲੀ ਦੀ ਕਿੱਲਤ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਅਤੇ ਬੰਦ ਹੋਏ ਉਦਯੋਗਾਂ ਲਈ ਕੌਣ ਜ਼ਿੰਮੇਵਾਰ ਹੋਵੇਗਾ? ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਹੁਣ ਕੀਤਾ ਗਿਆ ਐਲਾਨ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਆਪਣੀ ਸਾਖ ਬਚਾਉਣ ਦਾ ਇੱਕ ਯਤਨ ਮਾਤਰ ਹੈ, ਜਿਸ ਨੂੰ ਪੰਜਾਬ ਦੇ ਲੋਕ ਭਲੀ ਭਾਂਤ ਜਾਣਦੇ ਹਨ।
Check Also
ਪੰਜਾਬ ਦੇ ਥਰਮਲਾਂ ਨੂੰ ਕੋਲਾ ਸਪਲਾਈ ’ਤੇ ਕੋਈ ਰੋਕ ਨਹੀਂ
ਪਾਵਰਕੌਮ ਦੇ ਸੀਨੀਅਰ ਅਧਿਕਾਰੀ ਨੇ ਅਫਵਾਹਾਂ ਨੂੰ ਕੀਤਾ ਖਾਰਜ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਤਾਪ …