ਅੰਮ੍ਰਿਤਸਰ ਤੋਂ ਐਨ ਆਰ ਆਈ ਨੂੰ ਕੀਤਾ ਗਿਆ ਸੀ ਅਗਵਾ
ਅੰਮ੍ਰਿਤਸਰ/ਬਿਊਰੋ ਨਿਊਜ਼
ਬੀਤੇ ਦਿਨੀਂ ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਇਲਾਕੇ ਵਿੱਚੋਂ ਐਨ.ਆਰ.ਆਈ. ਨੂੰ ਅਗਵਾ ਕਾਰਨ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਪੰਜ ਮੁਲਜ਼ਮਾਂ ਨੂੰ ਅੱਜ ਅਦਾਲਤ ਵੱਲੋਂ 14 ਦਿਨ ਦੀ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਕੁੱਲ 7 ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਗਿਆ ਸੀ। ਇਨ੍ਹਾਂ ਵਿੱਚੋਂ 5 ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਗ੍ਰਿਫ਼ਤਾਰ ਕੀਤੇ ਗਏ 5 ਮੁਲਜ਼ਮਾਂ ਵਿੱਚ ਇੱਕ ਆਈ.ਬੀ ਦਾ ਹੌਲਦਾਰ, ਇੱਕ ਸੀ.ਬੀ.ਆਈ. ਦਾ ਸਿਪਾਹੀ ਇੱਕ ਡੀ.ਸੀ ਦਫਤਰ ਦੇ ਸੁਵਿਧਾ ਕੇਂਦਰ ਦਾ ਮੁਲਾਜ਼ਮ ਵੀ ਸ਼ਾਮਲ ਹੈ।
ਪੁਲਿਸ ਵੱਲੋਂ ਇਸ ਮਾਮਲੇ ਵਿੱਚ ਆਈ.ਬੀ. ਦੇ ਸਬ ਇੰਸਪੈਕਟਰ ਪਵਨ ਕੁਮਾਰ ਖਿਲਾਫ ਵੀ ਕੇਸ ਦਰਜ ਕੀਤਾ ਗਿਆ ਸੀ ਪਰ ਪਵਨ ਕੁਮਾਰ ਤੇ ਇੱਕ ਹੋਰ ਮੁਲਜ਼ਮ ਹਾਲੇ ਤੱਕ ਪੁਲਿਸ ਦੀ ਪਹੁੰਚ ਤੋਂ ਦੂਰ ਹਨ। ਪੁਲਿਸ ਨੇ ਆਈ.ਬੀ. ਦੇ ਹੌਲਦਾਰ ਜਸਮਿੰਦਰ ਸਿੰਘ ਤੇ ਸੀ.ਬੀ.ਆਈ. ਦੇ ਸਿਪਾਹੀ ਮਨਜੀਤ ਸਿੰਘ ਸਮੇਤ 5 ਮੁਲਜ਼ਮਾਂ ਨੂੰ ਉਸੇ ਦਿਨ ਗ੍ਰਿਫ਼ਤਾਰ ਕਰ ਲਿਆ ਗਿਆ ਸੀ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …